Thursday, June 11, 2026

ਐਸ.ਏ.ਐਸ ਨਗਰ ਪੁਲਿਸ 6 ਨਸ਼ਾ ਵੇਚਣ ਵਾਲੇ ਗ੍ਰਿਫਤਾਰ, 18 ਕਰੋੜ ਦੀ ਹੈਰੋਇਨ ਜ਼ਬਤ

ਐਸ.ਏ.ਐਸ ਨਗਰ, 1 ਜੂਨ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਜਿਲ੍ਹਾ ਪੁਲਿਸ ਨੇ ਹੈਰੋਇਨ ਸਪਲਾਈ ਕਰਨ 6 ਵਾਲੇ 6 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਵੱਡੀ ਸਫਲਤਾ ਹਾਸਲ ਕੀਤੀ ਹੈ।
             ਐਸ.ਪੀ (ਜਾਂਚ) ਹਰਮਨਦੀਪ ਸਿੰਘ ਹੰਸ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਖਰੜ ਦੇ ਇੰਸਪੈਕਟਰ ਰਾਜੇਸ਼ ਕੁਮਾਰ ਨੇ ਸੂਹ ਮਿਲਣ ‘ਤੇ ਥਾਣਾ ਸਿਟੀ ਖਰੜ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21-61-85 ਦੇ ਤਹਿਤ ਕੇਸ ਦਰਜ਼ ਕੀਤਾ ਸੀ।28-5-20 ਨੂੰ ਪਿੰਡ ਛੱਜੂਮਾਜਰਾ ਰੋਡ `ਤੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਕਿ 2 ਕਾਰ ਸਵਾਰਾਂ ਨੇ ਪੁਲਿਸ ਪਾਰਟੀ ਨੂੰ ਵੇਖਦਿਆਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ।
ਉਨਾਂ ਕਿਹਾ ਕਿ ਇਸ ਮਾਮਲੇ ਵਿੱਚ ਕੁੱਲ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਹਨਾਂ ਵਿਚ ਅੰਜੁਲ ਸੋਢੀ ਵਾਸੀ ਸਿਰਸਾ, ਹਰਿਆਣਾ, ਪਰਿਵਰ ਸਿੰਘ ਵਾਸੀ ਪਿੰਡ ਬੱਲੋਮਾਜਰਾ ਐਸ.ਏ.ਐਸ ਨਗਰ, ਰਵੀ ਵਰਮਾ ਵਾਸੀ ਸੰਨੀ ਇੰਨਕਲੇਵ, ਖਰੜ, ਦਲਵਿੰਦਰ ਸਿੰਘ ਵਾਸੀ ਪਿੰਡ ਖਹਿਰਾ ਕਲਾਂ ਐਸ.ਏ.ਐਸ ਨਗਰ, ਨੀਲੂ ਵਾਸੀ ਸਿਰਸਾ ਸ਼ਾਮਲ ਹਨ। ਉਹਨਾਂ ਕੋਲੋਂ ਇਕ ਸਵਿਫਟ ਕਾਰ ਅਤੇ ਇਕ ਸ਼ੈਵਰਲੇਟ ਦੇ ਨਾਲ 1 ਕਿਲੋ 300 ਗ੍ਰਾਮ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ।
              ਮੁਲਜ਼ਮਾਂ ਤੋਂ ਪੁਛਗਿੱਛ ਦੇ ਨਤੀਜੇ ਵਜੋਂ ਇੱਕ ਹੋਰ ਹੈਰੋਇਨ ਸਪਲਾਇਰ, ਡੇਵਿਡ ਨਾਮੀ ਇੱਕ ਨਾਈਜੀਰੀਅਨ ਵਿਅਕਤੀ ਨੂੰ 31-5-20 ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਕੋਲੋਂ 2 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।ਇਸ ਲਈ, ਜ਼ਬਤ ਕੀਤੀ ਗਈ ਹੈਰੋਇਨ ਦੀ ਕੁੱਲ ਮਾਤਰਾ 3 ਕਿਲੋ ਅਤੇ 500 ਗ੍ਰਾਮ ਹੈ ਜਿਸ ਦੀ ਅੰਤਰਰਾਸ਼ਟਰੀ ਮਾਰਕੀਟ ਵਿਚ ਕੀਮਤ 18 ਕਰੋੜ ਰੁਪਏ ਹੈ।
ਉਨਾਂ ਦੱਸਿਆ ਕਿ ਮੁਲਜ਼ਮ ਬਹੁਤ ਲੰਮੇ ਸਮੇਂ ਤੋਂ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਸਰਗਰਮ ਸਨ ਅਤੇ ਹੈਰੋਇਨ ਦੀ ਸਪਲਾਈ ਕਰ ਰਹੇ ਸਨ।ਇਹਨਾਂ ਵਿਚੋਂ ਇਕ ਮੁਲਜ਼ਮ ਦਲਵਿੰਦਰ ਸਿੰਘ 4 ਸਾਲਾਂ ਤੋਂ ਹੈਰੋਇਨ ਦੀ ਸਪਲਾਈ ਕਰ ਰਿਹਾ ਹੈ ਅਤੇ ਉਸ ਖਿਲਾਫ ਐਨ.ਡੀ.ਪੀ.ਐਸ ਐਕਟ ਅਧੀਨ ਥਾਣਾ ਸਰਦੂਲਗੜ ਅਤੇ ਥਾਣਾ ਸਿਟੀ ਸਿਰਸਾ ਵਿਖੇ 2 ਕੇਸ ਦਰਜ਼ ਹਨ ਅਤੇ ਇਕ ਹੋਰ ਕੇਸ ਧਾਰਾ 420 ਅਧੀਨ ਦਰਜ਼ ਹੈ।ਉਹ ਅੰਜੁਲ ਸੋਢੀ ਅਤੇ ਨੀਲੂ ਨਾਲ ਮਿਲ ਕੇ ਦਿੱਲੀ ਤੋਂ ਹੈਰੋਇਨ ਲਿਆਉਂਦਾ ਸੀ ਅਤੇ ਕਾਫੀ ਵੱਧ ਕੀਮਤ ‘ਤੇ ਵੇਚਦਾ ਸੀ। ਮੁਲਜ਼ਮ ਰਵੀ ਵਰਮਾ ਅਤੇ ਪਰਿਵਰ ਸਿੰਘ ਮੁਹਾਲੀ ਅਤੇ ਚੰਡੀਗੜ੍ਹ ਦੇ ਇਲਾਕਿਆਂ ਵਿਚ ਇਹਨਾਂ ਦੀ ਖੇਪ ਦੀ ਸਪਲਾਈ ਕਰਦੇ ਸਨ। ਇਸ ਮਾਮਲੇ `ਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
                 ਇਸ ਮੌਕੇ ਡੀ.ਐਸ.ਪੀ ਸਾਈਬਰ ਕ੍ਰਾਈਮ ਰੁਪਿੰਦਰਦੀਪ ਕੌਰ ਸੋਹੀ ਅਤੇ ਡੀ.ਐਸ.ਪੀ ਖਰੜ-1 ਪਾਲ ਸਿੰਘ ,ਮੌਜੂਦ ਸਨ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …