ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ
ਲਈ 31 ਹਜ਼ਾਰ 500 ਰੁਪਏ ਦੀ ਰਾਸ਼ੀ ਭੇਟ ਕੀਤੀ ਗਈ ਹੈ।ਇਸ ਤੋਂ ਪਹਿਲਾਂ ਵੀ ਉਨਾਂ ਨੇ ਲੰਗਰ ਲਈ ਕਣਕ ਅਤੇ ਮਾਇਆ ਭੇਜੀ ਗਈ ਸੀ। ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਨੂੰ ਮਾਇਆ ਭੇਟ ਕਰਨ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੇ ਸਨਮਾਨਿਤ ਕੀਤਾ।ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਦੱਸਿਆ ਕਿ ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਵੱਲੋਂ ਇਸ ਤੋਂ ਪਹਿਲਾਂ ਵੀ 141 ਕੁਇੰਟਲ ਕਣਕ ਅਤੇ 1 ਲੱਖ 51 ਹਜ਼ਾਰ ਰੁਪਏ ਦੀ ਰਾਸ਼ੀ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ ਸੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੈਨੇਜਰ ਨਿਸ਼ਾਨ ਸਿੰਘ, ਲੰਬਰਦਾਰ ਮੱਖਣ ਸਿੰਘ ਬਲੀਨਾ, ਆਰ.ਪੀ ਸਿੰਘ, ਭੁਪਿੰਦਰ ਸਿੰਘ ਭੁੱਲਰ, ਬਲਰਾਜ ਸਿੰਘ ਖ਼ਾਲਸਾ, ਦਲਜੀਤ ਸਿੰਘ ਭੋਜੇਵਾਲ, ਮੰਗਲ ਸਿੰਘ ਜਲੰਧਰ ਆਦਿ ਮੌਜੂਦ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media