ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੰਮੂ ਕਸ਼ਮੀਰ ਦੇ ਸਿੱਖ ਆਗੂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰਾਮੂਲਾ ਦੇ ਸਾਬਕਾ ਪ੍ਰਧਾਨ ਜਨਕ ਸਿੰਘ ਸੋਢੀ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਨੇ ਸੋਢੀ ਦੇ ਚਲਾਣੇ ਨੂੰ ਵੱਡਾ ਪੰਥਕ ਘਾਟਾ ਕਰਾਰ ਦਿੰਦਿਆਂ ਮ੍ਰਿਤਕ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਹੈ।ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ ਜੰਮੂ ਕਸ਼ਮੀਰ ਖਿੱਤੇ ਅੰਦਰ ਸਿੱਖੀ ਪ੍ਰਚਾਰ ਲਈ ਬਾਰਾਮੂਲਾ ਗੁਰਦੁਆਰਾ ਕਮੇਟੀ ਨਿਰੰਤਰ ਕਾਰਜਸ਼ੀਲ ਹੈ ਅਤੇ ਸੋਢੀ ਨੇ ਵੀ ਆਪਣੇ ਸਮੇਂ ਦੌਰਾਨ ਸਰਗਰਮੀ ਨਿਰੰਤਰ ਬਣਾਈ ਰੱਖੀ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …