Monday, July 6, 2026

ਸਿੱਧੇ ਰੂਪ ‘ਚ ਕੈਂਸਰ ਦਾ ਕਾਰਨ ਬਣਦਾ ਹੈ ਤੰਬਾਕੂ – ਡਾ. ਜਸਵਿੰਦਰ ਕੁਮਾਰੀ

ਕਪੂਰਥਲਾ, 2 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ਵ ਤੰਬਾਕੂ ਮੁਕਤੀ ਦਿਵਸ ਮੌਕੇ ਆਮ ਲੋਕਾ ਨੂੰ ਤੰਬਾਕੂ ਦੇ ਮਾੜੇ ਪ੍ਰੰਪਰਾਵਾਂ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਢਿਲਵਾਂ ਡਾ. ਜਸਵਿੰਦਰ ਕੁਮਾਰੀ ਨੇ ਦੱਸਿਆ ਕਿ ਤੰਬਾਕੂ ਸਿੱਧੇ ਰੂਪ ਵਿਚ ਕੈਂਸਰ ਦਾ ਕਾਰਨ ਬਣਦਾ ਹੈ, ਇਸ ਲਈ ਇਸ ਦੀ ਰੋਕਥਾਮ ਜ਼ਰੂਰੀ ਹੈ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵਿੱਢੀ ਗਈ ਮੁਹਿੰਮ ਤਹਿਤ ਸਿਹਤ ਕਰਮੀਆਂ ਦੁਆਰਾ ਪਿੰਡਾਂ ਵਿਚ ਆਮ ਲੋਕਾ ਨੂੰ ਤੰਬਾਕੂ ਦੇ ਬੁਰੇ ਪ੍ਰਭਾਵਾਂ ਸਬੰਧੀ ਸਮੇਂ-ਸਮੇਂ ’ਤੇ ਜਾਗਰੂਕ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨਾ, ਤੰਬਾਕੂ ਉਤਪਾਦਾਂ ਦੀ ਮਸ਼ਹੂਰੀ, 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਤੰਬਾਕੂ ਉਤਪਾਦ ਵੇਚਣਾ, ਵਿੱਦਿਅਕ ਸੰਸਥਾਵਾਂ ਦੇ ਨਜ਼ਦੀਕ ਤੰਬਾਕੂ ਉਤਪਾਦ ਵੇਚਣਾ ਸਜ਼ਾਯੋਗ ਅਪਰਾਧ ਹੈ।ਜਿਸ ਤਹਿਤ ਜ਼ੁਰਮਾਨਾ, ਕੈਦ ਜਾਂ ਦੋਵੇਂ ਵੀ ਹੋ ਸਕਦੇ ਹਨ।ਉਨ੍ਹਾਂ ਕਿਹਾ ਕਿ ਤੰਬਾਕੂ ਚਾਹੇ ਕਿਸੇ ਵੀ ਰੂਪ ਵਿੱਚ ਹੋਵੇ, ਸਿਹਤ ਲਈ ਬੇਹੱਦ ਹਾਨੀਕਾਰਕ ਹੈ, ਜਿਸ ਦੀ ਵਰਤੋਂ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨੂੰ ਜਨਮ ਦੇਣ ਦਾ ਕਾਰਨ ਬਣਦੀ ਹੈ।ਉਨ੍ਹਾਂ ਕਿਹਾ ਕਿ ਸਿਗਰਟ, ਬੀੜੀ, ਉਸ ਦਾ ਸੇਵਨ ਕਰਨ ਵਾਲੇ ਨੂੰ ਤਾਂ ਨੁਕਸਾਨ ਪਹੁੰਚਾਉਂਦੀ ਹੀ ਹੈ, ਨਾਲ ਹੀ ਬੀੜੀ-ਸਿਗਰਟ ਪੀਣ ਵਾਲੇ ਵਿਅਕਤੀ ਦੇ ਆਸਪਾਸ ਮੌਜੂਦ ਲੋਕਾਂ ਨੂੰ ਵੀ ਭਾਰੀ ਰੂਪ ਵਿੱਚ ਨੁਕਸਾਨ ਪਹੁੰਚਾਉਂਦੀ ਹੈ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …