9 ਜੂਨ ਤੱਕ ਸੜਕਾਂ ਦਾ ਨਿਰਮਾਣ ਸ਼ੁਰੂ ਨਾ ਕਰਨ ‘ਤੇ ਸੰਘਰਸ਼ ਦੀ ਦਿੱਤੀ ਚੇਤਾਵਨੀ
ਧੂਰੀ, 2 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਹਲਕੇ ਦੀਆਂ ਧੂਰੀ-ਬਾਗੜੀਆ ਰੋਡ, ਧੂਰੀ-ਭਲਵਾਨ ਰੋਡ, ਤੋਤਾਪੁਰੀ ਰੋਡ, ਦੋਹਲਾ ਰੋਡ ਅਤੇ ਲੱਡਾ
ਕਾਂਝਲਾ ਕੱਟੁ ਬਾਲੀਆਂ ਆਦਿ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ਦੀ ਖਸਤਾ ਹਾਲਤ ਨੂੰ ਲੈ ਕੇ ਧੂਰੀ ਹਲਕੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਕਿਸਾਨ ਆਗੂਆਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਖਿਲ਼ਾਫ ਸੰਘਰਸ਼ ਦਾ ਬਿਗਲ ਵਜਾਉਣ ਦੀ ਸ਼ੁਰੂਆਤ ਕਰਨ ਦੇ ਸੰਕੇਤ ਦਿੱਤੇ ਹਨ।ਜਿਸ ਤਹਿਤ ਐਸ.ਡੀ.ਐਮ ਦਫ਼ਤਰ ਧੂਰੀ ਵਿਖੇ ਐਕਸ਼ਨ ਕਮੇਟੀ ਦੇ ਕਨਵੀਨਰ ਡਾ. ਅਨਵਰ ਭਸੌੜ ਦੀ ਅਗਵਾਈ ਹੇਠ ਆਗੂਆਂ ਨੇ ਤਹਿਸੀਲਦਾਰ ਧੂਰੀ ਹਰਜੀਤ ਸਿੰਘ ਨੂੰ ਇਹਨਾਂ ਖਸਤਾ ਹਾਲਤ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਉਣ ਸਬੰਧੀ ਇੱਕ ਮੰਗ ਪੱਤਰ ਸੌਂਪਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂ ਡਾ. ਅਨਵਰ ਭਸੋੜ ਨੇ ਕਿਹਾ ਕਿ ਅੱਜ ਮੰਗ ਪੱਤਰ ਦੇ ਕੇ ਪ੍ਰਸ਼ਾਸਨ ਨੂੰ 9 ਜੂਨ ਤੱਕ ਦਾ ਸਮਾਂ ਦਿੱਤਾ ਗਿਆ ਹੈ।ਜੇਕਰ ਸੜਕਾਂ ਦਾ ਨਿਰਮਾਣ ਦਾ ਕੰਮ ਨਾ ਸ਼ੁਰੂ ਕੀਤਾ ਗਿਆ ਤਾਂ ਸਰਕਾਰ ਖਿਲਾਫ਼ ਸੰਘਰਸ਼ ਤਿੱਖਾ ਕੀਤਾ ਜਾਵੇਗਾ।ਊਨਾਂ ਕਿਹਾ ਕਿ ਕਾਂਗਰਸ ਸਰਕਾਰ ਵੀ ਅਕਾਲੀ-ਭਾਜਪਾ ਸਰਕਾਰ ਵਾਂਗ ਲੋਕਾਂ ਨੂੰ ਲਾਰੇ ਲਗਾਉਣ ਵਿੱਚ ਲੱਗੀ ਹੋਈ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਤੋ ਵੀ ਵਾਂਝਾ ਰੱਖਿਆ ਜਾ ਰਿਹਾ ਹੈ ।
ਇਸ ਮੌਕੇ ਅਮਰੀਕ ਕਾਂਝਲਾ, ਜਰਨੈਲ ਜਹਾਂਗੀਰ, ਨਰੰਜਣ ਸਿੰਘ ਦੋਹਲਾ, ਕਾ. ਸੁਖਦੇਵ ਸ਼ਰਮਾ, ਮਾ. ਕਿਰਪਾਲ ਸਿੰਘ ਰਾਜੋਮਾਜਰਾ, ਗੁਰਦੀਪ ਸਿੰਘ ਬਰੜਵਾਲ, ਦਲਵਾਰਾ ਸਿੰਘ ਬੇਨੜਾ ਅਤੇ ਨਿਰਮਲ ਸਿੰਘ ਆਦਿ ਹਾਜ਼ਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ
ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 …
Punjab Post Daily Online Newspaper & Print Media