ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਖੇਡਾਂ ਤੇ ਸਮਾਜਿਕ ਗਤੀਵਿਧੀਆਂ ਚਲਾ ਰਹੀ ਸ਼ਹਿਰ
ਦੀ ਗੈਰ ਸਰਕਾਰੀ ਸੰਸਥਾ ਸਰਹੱਦੇ ਏ ਪੰਜਾਬ ਸਪੋਰਟਸ ਕਲੱਬ ਨੂੰ ਆਪਣੇ ਅਖਤਿਆਰੀ ਕੋਟੇ ਵਿਚੋਂ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ।ਸੰਸਥਾ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੂੰ ਚੈਕ ਦੇਣ ਮੌਕੇ ਸੋਨੀ ਨੇ ਕਿਹਾ ਕਿ ਸਮਾਜ ਲਈ ਕੰਮ ਕਰ ਰਹੀਆਂ ਸੰਸਥਾਵਾਂ ਨੂੰ ਸਹਿਯੋਗ ਦੇਣਾ ਸਰਕਾਰ ਦਾ ਫਰਜ਼ ਹੈ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਰਾਘਵ ਸੋਨੀ, ਸ਼ਾਮ ਸੋਨੀ ਅਤੇ ਹੋਰ ਮੋਹਤਬਰ ਸੱਜਣ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media