Sunday, February 22, 2026

ਡਾ. ਓਬਰਾਏ ਵਲੋਂ 300 ਪਰਿਵਾਰਾਂ ਨੂੰ ਖੁਦ ਰਾਸ਼ਨ ਵੰਡ ਕੇ ਤੀਸਰੇ ਪੜਾਅ ਦੀ ਸ਼ੁਰੂਆਤ

ਜੂਨ ਮਹੀਨੇ `ਚ 3 ਲੱਖ ਲੋਕਾਂ ਦਾ ਢਿੱਡ ਭਰੇਗਾ ਸਰਬੱਤ ਦਾ ਭਲਾ ਟਰੱਸਟ

ਪਟਿਆਲਾ, 2 ਜੂਨ (ਪੰਜਾਬ ਪੋਸਟ ਬਿਊਰੋ) – ਕਰੋਨਾ ਕਾਰਨ ਪੈਦਾ ਹੋਏ ਹਾਲਾਤਾਂ `ਚ ਲੋੜਵੰਦ ਪਰਿਵਾਰ ਨੂੰ ਸੁੱਕਾ ਰਾਸ਼ਨ ਵੰਡਣ ਦੀ ਵੱਡੀ ਜ਼ਿੰਮੇਵਾਰੀ ਨਿਭਾਅ

ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਡਾ.ਐਸ.ਪੀ ਸਿੰਘ ਓਬਰਾਏ ਦੀ ਯੋਗ ਅਗਵਾਈ ਹੇਠ ਜੂਨ ਮਹੀਨੇ ਦੌਰਾਨ 60 ਹਜ਼ਾਰ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਦਿੱਤਾ ਜਾਵੇਗਾ।
                ਪਟਿਆਲਾ `ਚ 300 ਤੋਂ ਵਧੇਰੇ ਲੋੜਵੰਦ ਪਰਿਵਾਰਾਂ ਨੂੰ ਖੁਦ ਰਾਸ਼ਨ ਵੰਡ ਕੇ ਜੂਨ ਮਹੀਨੇ ਦੀ ਰਾਸ਼ਨ ਵੰਡ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਗੱਲਬਾਤ ਕਰਦਿਆਂ ਡਾ. ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵਲੋਂ ਮਈ ਮਹੀਨੇ `ਚ 500 ਟਨ ਦੇ ਕਰੀਬ ਰਾਸ਼ਨ 45 ਹਜ਼ਾਰ ਤੋਂ ਵਧੇਰੇ ਪਰਿਵਾਰਾਂ ਨੂੰ ਵੰਡਿਆ ਗਿਆ ਹੈ।ਜਦ ਕਿ ਇਸ ਮਹੀਨੇ ਟਰੱਸਟ ਵਲੋਂ 60 ਹਜ਼ਾਰ ਪਰਿਵਾਰਾਂ ਨੂੰ ਰਾਸ਼ਨ ਵੰਡਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਨਾਲ 3 ਲੱਖ ਦੇ ਕਰੀਬ ਲੋਕਾਂ ਨੂੰ ਰੋਟੀ ਮਿਲ ਸਕੇਗੀ।
                ਉਨ੍ਹਾਂ ਕਿਹਾ ਕਿ ਕਈ ਮੱਧਵਰਗੀ ਪਰਿਵਾਰ ਵੀ ਕਰੋਨਾ ਸੰਕਟ ਕਾਰਨ ਆਪਣੇ ਘਰ ਦਾ ਖਰਚਾ ਚਲਾਉਣ ਤੋਂ ਅਸਮਰੱਥ ਹੋ ਗਏ ਹਨ।ਟਰੱਸਟ ਅਜਿਹੇ ਪਰਿਵਾਰਾਂ ਨੂੰ ਵੀ ਰਾਸ਼ਨ ਪਹੁੰਚਾਵੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵਲੋਂ ਹੁਣ ਤੱਕ 1280 ਪਾਠੀ ਸਿੰਘਾਂ, ਕਵੀਸ਼ਰਾਂ ਅਤੇ ਢਾਡੀ ਸਿੰਘਾਂ ਦੇ ਪਰਿਵਾਰਾਂ ਨੂੰ ਇੱਕ ਇੱਕ ਮਹੀਨੇ ਦਾ ਰਾਸ਼ਨ ਦਿੱੱਾ ਜਾ ਚੁੱਕਾ ਹੈ।
                  ਡਾ. ਓਬਰਾਏ ਨੇ ਹੁਣ ਵੀ ਸਪੱਸ਼ਟ ਕੀਤਾ ਕਿ ਟਰੱਸਟ ਵੱਲੋਂ ਸਤੰਬਰ ਤੱਕ ਦੇ ਰਾਸ਼ਨ ਦਾ ਪ੍ਰਬੰਧ ਕਰ ਲਿਆ ਗਿਆ ਹੈ ਅਤੇ ਇਹ ਸੇਵਾ ਨਿਰੰਤਰ ਜਾਰੀ ਰਹੇਗੀ।
ਇਸ ਮੌਕੇ ਉਨ੍ਹਾਂ ਨਾਲ ਟਰੱਸਟ ਦੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ, ਜਨਰਲ ਸਕੱਤਰ ਗਗਨਦੀਪ ਸਿੰਘ ਆਹੂਜਾ ਅਤੇ ਥਾਣਾ ਅਰਬਨ ਅਸਟੇਟ ਪਟਿਆਲਾ ਦੇ ਐਸ.ਐਚ.ਓ ਹੈਰੀ ਬੋਪਾਰਾਏ ਵੀ ਮੌਜੂਦ ਸਨ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …