Sunday, December 22, 2024

ਜ਼ਿਲਾ ਲੁਧਿਆਣਾ ਵਿੱਚ 7 ਹੋਰ ਪਾਜ਼ਟਿਵ ਮਾਮਲੇ ਸਾਹਮਣੇ ਆਏ

ਲੁਧਿਆਣਾ, 2 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਜ਼ਿਲਾ ਲੁਧਿਆਣਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਬਿਮਾਰੀ ਤੋਂ ਪੀੜਤ 7 ਹੋਰ ਮਾਮਲੇ ਸਾਹਮਣੇ ਆਏ ਹਨ।ਇਹ 3 ਮਰੀਜ਼ ਜ਼ਿਲਾ ਲੁਧਿਆਣਾ ਨਾਲ ਅਤੇ 4 ਹੋਰ ਜ਼ਿਲਿਆਂ ਨਾਲ ਸੰਬੰਧਤ ਹਨ।ਜ਼ਿਲਾ ਲੁਧਿਆਣਾ ਨਾਲ ਸੰਬੰਧਤ ਇੱਕ ਮਰੀਜ਼ ਸਥਾਨਕ ਪ੍ਰੇਮ ਨਗਰ ਦਾ ਹੈ, ਜਦਕਿ ਦੋ ਮਾਛੀਵਾੜਾ ਰੋਡ ਸਮਰਾਲਾ ਨਾਲ ਸੰਬੰਧ ਰੱਖਦੇ ਹਨ।
               ਉਨਾਂ ਕਿਹਾ ਕਿ ਜ਼ਿਲਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 8087 ਨਮੂਨੇ ਲਏ ਗਏ ਹਨ, ਜਿਨਾਂ ਵਿੱਚੋਂ 7619 ਦੀ ਰਿਪੋਰਟ ਪ੍ਰਾਪਤ ਹੋਈ ਹੈ। 7324 ਨਤੀਜੇ ਨੈਗੇਟਿਵ ਆਏ ਹਨ, ਜਦਕਿ 478 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ 201 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 90 ਮਰੀਜ਼ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ।ਉਨਾਂ ਕਿਹਾ ਕਿ ਬਦਕਿਸਮਤੀ ਨਾਲ 9 ਮੌਤਾਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ ਅਤੇ 6 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਹੁਣ ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 150 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।ਉਨਾਂ ਕਿਹਾ ਕਿ ਹੁਣ 7032 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1600 ਵਿਅਕਤੀ ਇਕਾਂਤਵਾਸ ਹਨ।ਅੱਜ ਵੀ 70 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।
              ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਮਾਸਕ ਨਾ ਪਹਿਨਣ ਵਾਲੇ ਵਿਅਕਤੀ ਨੂੰ ਹੁਣ 500 ਰੁਪਏ, ਜੇਕਰ ਕੋਈ ਬੱਸ ਮਾਲਕ, ਕਾਰ ਮਾਲਕ ਜਾਂ ਆਟੋ ਮਾਲਕ ਜਾਂ ਦੋਪਹੀਆ ਮਾਲਕ ਸਮਾਜਿਕ ਦੂਰੀ ਦੀ ਉਲੰਘਣਾ ਕਰਦਾ ਹੈ ਤਾਂ ਬੱਸ ਮਾਲਕ ਨੂੰ 3000 ਰੁਪਏ, ਕਾਰ ਮਾਲਕ ਨੂੰ 2000 ਰੁਪਏ, ਆਟੋ ਰਿਕਸ਼ਾ ਅਤੇ ਦੋਪਹੀਆ ਚਾਲਕ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ 2000 ਰੁਪਏ ਅਤੇ ਜਨਤਕ ਥਾਵਾਂ `ਤੇ ਥੁੱਕਣ ਵਾਲੇ ਲੋਕਾਂ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …