ਸ੍ਰੀ ਮੁਕਤਸਰ ਸਾਹਿਬ, 2 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਨੂੰ ਠੱਲ ਪਾਉਣ ਦੇ ਮੰਤਵ
ਨਾਲ ਜੋ ਮਿਸ਼ਨ ਫਤਹਿ ਚਲਾਇਆ ਗਿਆ, ਉਸ ਦੇ ਤਹਿਤ ਸ੍ਰੀ ਐਮ.ਕੇ ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਾਵਾਈ ਵਿੱਚ ਕਰੋਨਾ ਵਾਇਰਸ ਤੋਂ ਬਚਾਉਣ ਲਈ ਸਿਹਤ ਵਿਭਾਗ ਦਿਨ ਰਾਤ ਕੰਮ ਕਰ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਕੋਵਿਡ-19 ਸਬੰਧੀ ਸ੍ਰੀ ਮੁਕਤਸਰ ਸਾਹਿਬ ਵਿਖੇ 2861 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿੱਚੋਂ 2573 ਦੀ ਰਿਪੋਰਟ ਨੈਗੇਟਿਵ ਆਈ ਅਤੇ 221 ਕੇਸਾਂ ਦੀ ਰਿਪੋਰਟ ਬਾਕੀ ਹੈ।ਹੁਣ ਤੱਕ ਜਿ਼ਲ੍ਹੇ ਵਿੱਚ ਕੁਲ 67 ਮਰੀਜ਼ ਕੋਰੋਨਾ ਪਾਜ਼ੇਟਿਵ ਤੋਂ ਨੈਗੈਟਿਵ ਹੋਏ ਹਨ।ਜਿਲ੍ਰਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰਾਂ ਤੇ ਕੋਵਿਡ-19 ਸਬੰਧੀ ਹੋਰ 120 ਸੈਂਪਲ ਲਏ ਗਏ ਹਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media