ਪਾਜ਼ਟਿਵ ਪਾਏ ਗਏ 64 ਵਿਅਕਤੀਆਂ ਵਿੱਚੋਂ 57 ਇਲਾਜ਼ ਉਪਰੰਤ ਘਰਾਂ ਨੂੰ ਪਰਤੇ
ਫ਼ਤਹਿਗੜ੍ਹ ਸਾਹਿਬ, 2 ਜੂਨ (ਪੰਜਾਬ ਪੋਸਟ ਬਿਊਰੋ) – ‘ਪੰਜਾਬ ਫਾਈਟਸ ਕੋਰੋਨਾ’ ਤਹਿਤ ਪੰਜਾਬ ਸਰਕਾਰ ਵਲੋਂ ਕੋਰੋਨਾ `ਤੇ ਫ਼ਤਿਹ ਪਾਉਣ ਲਈ ਦਿਨ ਰਾਤ
ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ ਤੇ ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਸਬੰਧੀ 4061 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 3649 ਨੈਗੇਟਿਵ ਆਏ ਹਨ ਤੇ 348 ਦੀ ਰਿਪੋਰਟ ਪੈਂਡਿੰਗ ਹੈ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 64 ਵਿਅਕਤੀ ਕੋਰੋਨਾ ਪਾਜ਼ਟਿਵ ਪਾਏ ਗਏ ਹਨ, ਜਿਨ੍ਹਾਂ ਵਿੱਚੋਂ 57 ਵਿਅਕਤੀ ਇਲਾਜ਼ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਤੋਂ ਬਚਾਅ ਸਬੰਧੀ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਸਬੰਧੀ ਮਾਸਕ ਪਾਉਣ, ਸਮਾਜਕ ਦੂਰੀ ਰੱਖਣ ਅਤੇ ਵਾਰ ਵਾਰ ਹੱਥ ਧੋਣ ਜਾਂ ਸੈਨੇਟਾਈਜ਼ ਕਰਨ ਸਬੰਧੀ ਢਿੱਲ ਨਹੀਂ ਕਰਨੀ ਚਾਹੀਦੀ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਉਂਦਿਆਂ ਕੋਰੋਨਾ ਖਿਲਾਫ ਜੰਗ ਫ਼ਤਿਹ ਕਰਨ ਵਿੱਚ ਪੰਜਾਬ ਸਰਕਾਰ ਨੂੰ ਸਹਿਯੋਗ ਦੇਣ।
Punjab Post Daily Online Newspaper & Print Media