ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਾਰਿਆਂ ਨੇ ਟੀਮ ਦੀ ਤਰ੍ਹਾਂ ਕੀਤਾ ਕੰਮ – ਡਿਪਟੀ ਕਮਿਸ਼ਨਰ
ਫਿਰੋਜ਼ਪੁਰ, 2 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੰਡੀਗੜ੍ਹ ਪੰਜਾਬ ਯੂਨੀਅਨ ਆਫ਼ ਜਰਨਲਿਸਟ ਦੇ ਪ੍ਰਧਾਨ ਅਨੀਰੁੱਧ ਗੁਪਤਾ ਦੀ ਪ੍ਰਧਾਨਗੀ ਹੇਠ ਕੋਵਿਡ-19 ਦੌਰਾਨ ਜ਼ਿਲ੍ਹੇ ਵਿੱਚ ਵਧੀਆ ਸੇਵਾਵਾਂ ਦੇਣ ਲਈ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐਸ.ਡੀ.ਐਮ ਅਮਿਤ ਗੁਪਤਾ, ਸਹਾਇਕ ਕਮਿਸ਼ਨਰ ਰਵਿੰਦਰ ਸਿੰਘ, ਸਿਵਲ ਸਰਜਨ ਡਾ. ਨਵਦੀਪ ਸਿੰਘ, ਐਸ.ਐਮ.ਓ ਅਵਿਨਾਸ਼ ਜਿੰਦਲ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ।
ਸੀ.ਪੀ.ਯੂ ਪ੍ਰਧਾਨ ਅਨੀਰੁੱਧ ਗੁਪਤਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜ਼ਿਲ੍ਹੇ ਨੂੰ ਕੋਰੋਨਾ ਵਾਇਰਸ ਤੋਂ ਮੁਕਤ ਕਰਨ ਅਤੇ ਕੋਵਿਡ-19 ਦੇ ਹੋਰ ਪ੍ਰਬੰਧਾਂ ਲਈ ਜ਼ਿਲ੍ਹੇ ਵਿੱਚ ਦਿਨ-ਰਾਤ ਕੰਮ ਕੀਤਾ ਹੈ ਅਤੇ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸੁਰੱਖਿਅਤ ਵਾਤਾਵਰਨ ਦੇਣ ਲਈ ਕੋਈ ਕਸਰ ਨਹੀਂ ਛੱਡੀ ਗਈ।ਲੋਕਾਂ ਨੂੰ ਖਾਣਾ ਮੁਹੱਈਆ ਕਰਵਾਉਣ ਤੋਂ ਲੈ ਕੇ ਪ੍ਰਵਾਸੀ ਮਜ਼ਦੂਰਾਂ ਨੂੰ ਆਪਣੇ ਪਿਤਰੀ ਰਾਜਾਂ ਵਿੱਚ ਭੇਜਣ ਤੱਕ ਦਾ ਕੰਮ ਕੀਤਾ ਗਿਆ ਹੈ।ਇਸੇ ਤਰ੍ਹਾਂ ਹੀ ਸਿਹਤ ਵਿਭਾਗ, ਪੁਲਸ ਪ੍ਰਸ਼ਾਸਨ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਵੀ ਕੋਵਿਡ-19 ਦੌਰਾਨ ਕੀਤੇ ਕੰਮਾਂ ਨੂੰ ਭੁਲਾਇਆ ਨਹੀਂ ਜਾ ਸਕਦਾ।
ਸੀ.ਪੀ.ਯੂ ਦੇ ਚੇਅਰਮੈਨ ਐਮ.ਐਲ ਤਿਵਾੜੀ ਅਤੇ ਜਨਰਲ ਸਕੱਤਰ ਹਰੀਸ਼ ਮੌਂਗਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਨੇ ਕੋਵਿਡ-19 ਦੌਰਾਨ ਖ਼ੁਦ ਤਾਂ ਦਿਨ ਰਾਤ ਕੰਮ ਕੀਤਾ ਹੀ ਹੈ ਅਤੇ ਇਸ ਦੇ ਨਾਲ ਜੋ ਹੋਰ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਲੈ ਕੇ ਕੰਮ ਕੀਤਾ ਹੈ ਉਹ ਕੰਮ ਹਰ ਕੋਈ ਅਧਿਕਾਰੀ ਨਹੀਂ ਕਰ ਸਕਦਾ।ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਨੇ ਸੰਕਟ ਦੀ ਇਸ ਘੜੀ ਵਿਚ ਬਹੁਤ ਵਧੀਆ ਢੰਗ ਨਾਲ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਲੈ ਕੇ ਜ਼ਿਲ੍ਹੇ ਨੂੰ ਸੁਰੱਖਿਅਤ ਰੱਖਿਆ ਹੈ, ਜਿਸ ਕਰ ਕੇ ਹੀ ਫਿਰੋਜ਼ਪੁਰ ਜ਼ਿਲ੍ਹਾ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੇ ਮੁਕਾਬਲੇ ਕੋਵਿਡ-9 ਦੌਰਾਨ ਵਧੀਆ ਸਥਿਤੀ ਵਿਚ ਰਿਹਾ ਹੈ।ਫਿਰੋਜ਼ਪੁਰ ਪ੍ਰੈਸ ਕਲੱਬ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਧੰਨਵਾਦ ਕੀਤਾ।
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਕੋਰੋਨਾ ਵਾਇਰਸ ਦੀ ਸਥਿਤੀ ਨਾਲ ਨਿਪਟਣ ਲਈ ਸਾਰਿਆਂ ਨੇ ਇੱਕ ਟੀਮ ਦੀ ਤਰ੍ਹਾਂ ਕੰਮ ਕੀਤਾ ਹੈ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਐਸ.ਡੀ.ਐਮ ਅਮਿਤ ਗੁਪਤਾ ਨੇ ਹਰ ਸਥਿਤੀ ਨੂੰ ਗੰਭੀਰਤਾ ਨਾਲ ਨਿਪਟਣ ਵਿੱਚ ਸਹਿਯੋਗ ਦਿੱਤਾ ਹੈ ਉਸੇ ਤਰ੍ਹਾਂ ਹੀ ਹੋਰਨਾਂ ਅਧਿਕਾਰੀਆਂ/ਕਰਮਚਾਰੀਆਂ ਜਾਂ ਸਮਾਜਸੇਵੀ ਸੰਸਥਾਵਾਂ ਦੇ ਮੈਂਬਰਾਂ ਨੇ ਵੀ ਆਪਣਾ-ਆਪਣਾ ਯੋਗਦਾਨ ਦਿੱਤਾ ਹੈ।ਉਨ੍ਹਾਂ ਕਿਹਾ ਸਾਰਿਆਂ ਦੇ ਸਹਿਯੋਗ ਨਾਲ ਹੀ ਇਹ ਲੜਾਈ ਲੜ ਕੇੱ ਆਪਣੇ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਕਰ ਸਕੇ ਹਨ।ਜ਼ਿਲ੍ਹੇ ਵਿੱਚ ਐਸ.ਐਸ.ਪੀ ਵਿਜੀਲੈਂਸ ਵਜੋਂ ਅਹੁੱਦਾ ਸੰਭਾਲ਼ਣ ਤੇ ਗੋਤਮ ਸਿੰਗਲ ਦਾ ਵੀ ਸਵਾਗਤ ਕੀਤਾ ਗਿਆ। ਅੰਤ ਵਿਚ ਯੂਨੀਅਨ ਮੈਂਬਰ ਪੀ.ਡੀ ਸ਼ਰਮਾ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।
ਇਸ ਮੌਕੇ ਸੀ.ਪੀ.ਯੂ ਮੈਂਬਰ ਪਰਮਜੀਤ ਕੌਰ ਸੋਢੀ, ਏ.ਸੀ ਚਾਵਲਾ, ਦੀਵਾਨ ਚੰਦ ਸੁਖੀਜਾ, ਮਨੀਸ਼ ਅਰੋੜਾ, ਵਿਕਰਮਦਿਤਿਆ ਸ਼ਰਮਾ, ਜਤਿੰਦਰ ਪਿੰਕਲ, ਸਤਬੀਰ ਬਰਾੜ, ਮਨੋਹਰ ਲਾਲ, ਆਦਿ ਹਾਜ਼ਰ ਸਨ।