ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਮਾਲ ਰੋਡ ਸਕੂਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ
ਕੋਵਿਡ ਕੋਮਬੇਟ ਕਮੇਟੀ ਦੀ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਸਿਹਤ, ਪੁਲਿਸ ਪ੍ਰਸਾਸ਼ਨ ਅਤੇ ਸਿਵਲ ਪ੍ਰਸਾਸ਼ਨ ਦੇ ਅਧਿਕਾਰੀਆਂ ਨੇ ਭਾਗ ਲਿਆ।ਮੀਟਿੰਗ ਵਿੱਚ ਅਗਲੇ ਚਰਨ ਦੇ ਲਾਕ ਡਾਊਨ ਦੌਰਾਨ ਤਿਆਰ ਕੀਤੇ ਗਏ ਐਕਸ਼ਨ ਪਲਾਨ ‘ਤੇ ਵਿਚਾਰ ਕੀਤਾ ਗਿਆ।
ਮੀਟਿੰਗ ਦੌਰਾਨ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਲਈ ਕੋਵਿਡ 19 ਬਿਮਾਰੀ ਨੂੰ ਨਿਪਟਣ ਲਈ ਅਨੇਕ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕ ਕੇ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕਦਾ ਹੈ।ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਤੋਂ ਬਾਹਰੋਂ ਆਉਣ ਵਾਲੇ ਹਰੇਕ ਵਿਅਕਤੀ ਲਈ 14 ਦਿਨਾਂ ਦਾ ਏਕਾਂਤਵਾਸ ਲਾਜਮੀ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਬਾਹਰੋਂ ਆਏ ਵਿਅਕਤੀ ਨੂੰ ਪਹਿਲੇ 7 ਦਿਨ ਉਸ ਦੀ ਮਰਜ਼ੀ ਮੁਤਾਬਿਕ ਹੋਟਲ ਵਿੱਚ ਜਾਂ ਸਰਕਾਰੀ ਕੇਂਦਰ ਵਿਖੇ ਰੱਖਿਆ ਜਾਵੇਗਾ ਅਤੇ ਉਸ ਤੋਂ ਬਾਅਦ 5ਵੇਂ ਦਿਨ ਟੈਸਟਿੰਗ ਰਿਪੋਰਟ ਨੈਗੇਟਿਵ ਆਉਣ ਉਪਰੰਤ ਅਗਲੇ 7 ਦਿਨ ਆਪਣੇ ਘਰ ਵਿੱਚ ਹੀ ਏਕਾਂਤਵਾਸ ਰਹਿਣਾ ਪਵੇਗਾ। ਉਨ੍ਹਾਂ ਦੱਸਿਆ ਕਿ ਰਿਪੋਰਟ ਪਾਜਟਿਵ ਆਉਣ ਦੀ ਸੂਰਤ ਵਿੱਚ ਉਸ ਵਿਅਕਤੀ ਨੂੰ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਬਾਹਰੋਂ ਆਏ ਹਰੇਕ ਵਿਅਕਤੀ ਲਈ ਕੋਵਾ ਐਪ ਡਾਊਨਲੋਡ ਕਰਨਾ ਵੀ ਲਾਜ਼ਮੀ ਹੋਵੇਗਾ।
ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿਲੇ੍ ਅੰਦਰ ਕੋਵਿਡ ਕੋਮਬੇਟ ਕਮੇਟੀ ਗਠਿਤ ਕੀਤੀ ਗਈ ਹੈ, ਜਿਸ ਵਿੱਚ ਹਰੇਕ ਵਿਭਾਗ ਦੀ ਭੂਮਿਕਾ ਨਿਸ਼ਚਿਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਨੂੰ ਆਪਣੀ ਭੂਮਿਕਾ ਅਨੁਸਾਰ ਆਪਣਾ ਕੰਮ ਪੂਰੀ ਤਨਦੇਹੀ ਨਾਲ ਕਰਨਾ ਚਾਹੀਦਾ ਹੈ ਤਾਂ ਹੀ ਅਸੀਂ ਇਸ ਮਹਾਂਮਾਰੀ ਨੂੰ ਰੋਕ ਸਕਦੇ ਹਾਂ।ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਸੁਝਾਓ ਵੀ ਮੰਗੇ ਗਏ।ਹਿਮਾਂਸ਼ੂ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਮਹਾਂਮਾਰੀ ਨੂੰ ਰੋਕਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।ਹਿਮਾਂਸ਼ੂ ਨੇ ਦੱਸਿਆ ਕਿ ਸਰਕਾਰੀ ਨਿਯਮਾਂ ਦੀ ਪਾਲਣਾ ਨਾ ਕਰਨ ਤੇ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਜੁਰਮਾਨੇ ਵੀ ਕੀਤੇ ਜਾਣਗੇ।
ਇਸ ਮੌਕੇ ਸੰਦੀਪ ਰਿਸ਼ੀ ਜਾਇੰਟ ਕਮਿਸ਼ਨਰ ਨਗਰ ਨਿਗਮ, ਰਜ਼ਤ ਓਬਰਾਏ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ, ਸ੍ਰੀਮਤੀ ਅਨਮਜੋਤ ਕੌਰ ਸਹਾਇਕ ਕਮਿਸ਼ਨਰ ਜਨਰਲ, ਵਿਕਾਸ ਹੀਰਾ, ਮੈਡਮ ਅਲਕਾ ਕਾਲੀਆ, ਸ਼ਿਵਰਾਜ ਸਿੰਘ ਬੱਲ (ਸਾਰੇ ਐਸ.ਡੀ.ਐਮ), ਡਾ: ਜੁਗਲ ਕਿਸ਼ੋਰ ਸਿਵਲ ਸਰਜਨ, ਡਾ. ਮਦਨ ਮੋਹਨ, ਡਾ: ਆਰ.ਐਸ ਸੇਠੀ, ਡਾ: ਰਮੇਸ਼ ਪਾਲ ਤੋਂ ਇਲਾਵਾ ਸਿਵਲ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media