ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਿੱਲੀ-ਕੱਟੜਾ ਐਕਸਪ੍ਰੈਸ ਮਾਰਗ ਵਿੱਚ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਮੇਤ ਪੰਜਾਬ ਦੇ ਪੰਜ ਇਤਿਹਾਸਕ ਅਸਥਾਨਾਂ ਨੂੰ ਸ਼ਾਮਲ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਉਨਾਂ ਨੇ ਕਿਹਾ ਕਿ ਇਸ ਮਾਰਗ ਵਿਚ ਸੁਲਤਾਨਪੁਰ ਲੋਧੀ, ਸ੍ਰੀ ਗੋਇੰਦਵਾਲ ਸਾਹਿਬ, ਸ੍ਰੀ ਤਰਨਤਾਰਨ, ਸ੍ਰੀ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਨੂੰ ਜੋੜਨ ਦੀ ਮਨਜ਼ੂਰੀ ਸਿੱਖ ਜਗਤ ਲਈ ਖੁਸ਼ੀ ਦੀ ਖਬਰ ਹੈ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮਤਰੀ ਨਿਤਿਨ ਗਡਕਰੀ ਸਮੇਤ ਇਸ ਕਾਰਜ ਵਿਚ ਯੋਗਦਾਨ ਪਾਉਣ ਵਾਲੀਆਂ ਸਾਰੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਹੈ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਲੰਘੀ ਇਕੱਤਰਤਾ ਵਿਚ ਇਕ ਮਤਾ ਪਾਸ ਕੇਂਦਰ ਸਰਕਾਰ ਨੂੰ ਭੇਜਿਆ ਸੀ, ਜਿਸ ਵਿਚ ਮੰਗ ਕੀਤੀ ਗਈ ਸੀ ਕਿ ਐਕਸਪ੍ਰੈਸ ਮਾਰਗ ਵਿਚ ਸ੍ਰੀ ਅੰਮ੍ਰਿਸਤਰ ਨੂੰ ਸ਼ਾਮਲ ਕੀਤਾ ਜਾਵੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …