ਬਠਿੰਡਾ, 3 ਜੂਨ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਵਿੱਚ ਅੱਜ ਦੋ ਹੋਰ ਲੋਕਾਂ ਦੀ ਕੋਵਿਡ-19 ਦੀ ਜਾਂਚ ਰਿਪੋਰਟ ਪਾਜ਼ਟਿਵ ਆਈ ਹੈ।ਡਿਪਟੀ ਕਮਿਸ਼ਨਰ
ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਅੱਜ 145 ਨਵੀਂਆਂ ਰਿਪੋਰਟਾਂ ਪ੍ਰਾਪਤ ਹੋਈਆਂ ਹਨ।ਇੰਨਾਂ ਵਿਚੋਂ 143 ਦੀ ਰਿਪੋਰਟ ਨੈਗੇਟਿਵ ਅਤੇ 2 ਦੀ ਰਿਪੋਰਟ ਪਾਜਿਟਿਵ ਆਈ ਹੈ।ਇਸ ਤਰਾਂ ਹੁਣ ਜ਼ਿਲੇ ਵਿਚ ਐਕਟਿਵ ਕੇਸਾਂ ਦੀ ਗਿਣਤੀ 9 ਹੋ ਗਈ ਹੈ।ਉਨਾਂ ਨੇ ਦੱਸਿਆ ਕਿ ਜ਼ਿਨਾਂ ਦੋ ਦੀ ਰਿਪੋਰਟ ਪਾਜ਼ਟਿਵ ਆਈ ਹੈ ਉਨਾਂ ਦਾ ਯਾਤਰਾ ਪਿਛੋਕੜ ਹੈ।ਇੰਨਾਂ ਵਿਚੋਂ ਇੱਕ ਵਿਦੇਸ਼ ਤੋਂ ਪਰਤਿਆ ਸੀ ਅਤੇ ਸਰਕਾਰੀ ਇਕਾਂਤਵਾਸ ਕੇਂਦਰ ਵਿਚ ਰਹਿ ਰਿਹਾ ਸੀ, ਜਦਕਿ ਦੂਜਾ ਦਿੱਲੀ ਤੋਂ ਪਰਤਿਆ ਸੀ ਅਤੇ ਘਰ ਵਿਚ ਇਕਾਂਤਵਾਸ ਕੀਤਾ ਹੋਇਆ ਸੀ।ਉਨਾਂ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਵਿਭਾਗ ਦੇ ਨਿਯਮਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਗਲਾ ਇਲਾਜ਼ ਅਰੰਭ ਕਰ ਦਿੱਤਾ ਹੈ।ਉਨਾਂ ਕਿਹਾ ਕਿ ਜ਼ਿਲੇ ਵਿਚ 268 ਸੈਂਪਲਾਂ ਦੀ ਰਿਪੋਰਟ ਹਾਲੇ ਆਉਣ ਵਾਲੀ ਹੈ।
ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕਰੋਨਾ ਨੂੰ ਮਾਤ ਦੇਣ ਲਈ ਸੂਬੇ ਵਿੱਚ ਮਿਸ਼ਨ ਫਤਿਹ ਸ਼ੁਰੂ ਕੀਤਾ ਹੈ।ਇਸ ਤਹਿਤ ਸਾਨੂੰ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਜਰੂਰ ਪਾਉਣਾ ਚਾਹੀਦਾ ਹੈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media