ਫਰੀਦਕੋਟ, 3 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਹੈ ਕਿ ਕੋਵਿਡ-19 ਦੇ ਅੱਜ ਤੱਕ 5016 ਸੈਂਪਲ ਲੈਬ ਵਿੱਚ ਭੇਜੇ
ਜਾ ਚੁੱਕੇ ਹਨ, ਜਿੰਨਾਂ ਵਿੱਚੋਂ 156 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ। ਉਨਾਂ ਦੱਸਿਆ ਕਿ ਪ੍ਰਾਪਤ ਨਤੀਜਿਆਂ ਵਿੱਚ 4707 ਰਿਪੋਰਟਾਂ ਨੈਗੇਟਿਵ ਆਈਆਂ ਹਨ।ਹੁਣ ਫਰੀਦਕੋਟ ਦੇ ਵਿੱਚ 3 ਹੋਰ ਕੇਸ ਕੋਰੋਨਾ ਪਾਜ਼ੀਟਿਵ ਆਏ ਹਨ, ਜਿੰਨਾਂ ਵਿੱਚ ਕੋਟਕਪੁਰਾ ਨਾਕੇ ‘ਤੇ ਡਿਊਟੀ ਕਰ ਰਿਹਾ ਇੱਕ ਪੁਲਿਸ ਕਰਮਚਾਰੀ, ਮਾਲ ਗੋਦਾਮ ਝੁੱਗੀਆਂ ਦੀ 1 ਗਰਭਵਤੀ ਔਰਤ ਅਤੇ ਮਹਾਂਰਾਸ਼ਟਰ-ਮੁਬੰਈ ਤੋਂ ਆਇਆ ਇੱਕ ਵਿਅਕਤੀ ਸ਼ਾਮਿਲ ਹੈ।ਜਿਸ ਨਾਲ ਜ਼ਿਲੇ ਦੇ ਐਕਟਿਵ ਕੇਸ 4 ਹੋ ਗਏ ਹਨ, ਜੋ ਸਥਾਨਕ ਗੁਰੁ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਹਨ।
ਡਾ. ਰਾਜਿੰਦਰ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਵਿੱਚ ਕਰੋਨਾ-19 ਨੂੰ ਅੱਗੇ ਵਧਣ ਤੋਂ ਰੋਕਣ ਲਈ ਰਾਜ ਦੇ ਲੋਕਾਂ ਦੇ ਸਹਿਯੋਗ ਨਾਲ ਮਿਸ਼ਲ ਫਤਹਿ ਦੀ ਸ਼ੁਰੂਆਤ ਕੀਤੀ ਹੈ ਅਤੇ ਸਿਹਤ ਵਿਭਾਗ ਇਸ ਮੁਹਿੰਮ ਵਿੱਚ ਮੋਹਰੀ ਹੋ ਕੇ ਭੂਮਿਕਾ ਨਿਭਾਏਗਾ ਤੇ ਅਸੀਂ ਆਖਰ ਸਭ ਦੇ ਸਹਿਯੋਗ ਨਾਲ ਇਸ ਤੇ ਜਿੱਤ ਪ੍ਰਾਪਤ ਕਰਾਂਗੇ।ਵਿਭਾਗ ਵਲੋਂ ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਕੋਟਕਪੁਰਾ, ਜੈਤੋ, ਬਾਜਾਖਾਨਾ, ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰਕੇ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਜ਼ਿਲੇ ਭਰ ਵਿੱਚ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਉਨਾਂ ਮੀਡੀਆ ਅਫਸਰ ਡਾ. ਪ੍ਰਭਦੀਪ ਸਿੰਘ ਚਾਵਲਾ ਨੂੰ ਜਾਗਰੂਕਤਾ ਗਤੀਵਿਧੀਆਂ ਜਾਰੀ ਰੱਖਣ ਲਈ ਹਦਾਇਤ ਕੀਤੀ ਉਨਾਂ ਕਿਹਾ ਕਿ ਫਰੰਟਲਾਈਨ ‘ਤੇ ਸੇਵਾਵਾਂ ਨਿਭਾਅ ਰਹੀਆਂ ਆਸ਼ਾ ਵਰਕਰ, ਸਿਹਤ ਵਿਭਾਗ ਦਾ ਸਟਾਫ, ਪੁਲਿਸ ਵਿਭਾਗ ਦੇ ਸਟਾਫ ਮੈਂਬਰਾਂ ਅਤੇ ਗਰਭਵਤੀ ਔਰਤਾਂ ਦੀ ਸਕਰੀਨੰਗ ਕਰ ਖੰਘ, ਜ਼ੁਕਾਮ, ਬੁਖਾਰ ਜਾਂ ਫਲੂ ਵਰਗੇ ਲੱਛਣ ਵਾਲਿਆਂ ਦੇ ਸੈਂਪਲ ਇਕੱਤਰ ਕਰਨ ਸਬੰਧੀ ਵੀ ਜ਼ਿਲੇ ਦੇ ਫਲੁ ਕਾਰਨਰ ਦੇ ਇੰਚਾਰਜਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਜ਼ਿਲਾ ਐਪੀਡਿਮੋਲੋਜਿਸਟ ਡਾ. ਵਿਕਰਮਜੀਤ ਸਿੰਘ ਅਤੇ ਅਨੀਤਾ ਚੌਹਾਨ ਨੇ ਦੱਸਿਆ ਕਿ ਜ਼ਿਲੇ ਦੇ ਪਾਜ਼ੀਟਿਵ ਆਏ ਕੇਸਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਵਿਭਾਗ ਦੀ ਟੀਮ ਵਲੋਂ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਜਲਦੀ ਤੋਂ ਜਲਦੀ ਉਨਾਂ ਨੂੰ ਇਕਾਂਤਵਾਸ ਕਰਕੇ ਉਨਾਂ ਦਾ ਕੋਰੋਨਾ ਸੈਂਪਲ ਇਕੱਤਰ ਕਰ ਲੈਬ ਵਿੱਚ ਭੇਜਿਆ ਜਾ ਸਕੇ।
Check Also
ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …
Punjab Post Daily Online Newspaper & Print Media