ਲੁਧਿਆਣਾ, 3 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਜ਼ਿਲਾ ਲੁਧਿਆਣਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਬਿਮਾਰੀ ਤੋਂ ਪੀੜਤ 3 ਹੋਰ ਮਾਮਲੇ ਸਾਹਮਣੇ ਆਏ ਹਨ।ਇਨਾਂ ਮਰੀਜ਼ਾਂ ਵਿੱਚ ਸਥਾਨਕ ਮਿਲਰ ਗੰਜ ਇਲਾਕੇ ਦੀ 27 ਸਾਲਾ ਲੜਕੀ, ਜੋ ਕਿ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਵਿੱਚ ਭਰਤੀ ਸੀ, 52 ਸਾਲਾ ਵਿਅਕਤੀ ਜੋ ਈਸ਼ਰ ਨਗਰ ਦਾ ਰਹਿਣ ਵਾਲਾ ਅਤੇ ਸਥਾਨਕ ਡੀ.ਐਮ.ਸੀ ਹਸਪਤਾਲ ਵਿਖੇ ਭਰਤੀ ਸੀ। ਇਸ ਤੋਂ ਇਲਾਵਾ ਟੈਗੋਰ ਨਗਰ ਜਲੰਧਰ ਦਾ ਰਹਿਣ ਵਾਲਾ 64 ਸਾਲਾ ਵਿਅਕਤੀ ਸਥਾਨਕ ਡੀ.ਐਮ.ਸੀ ਹਸਪਤਾਲ ਵਿਖੇ ਕਿਸੇ ਹੋਰ ਬਿਮਾਰੀ ਤੋਂ ਜੇਰੇ ਇਲਾਜ਼ ਸੀ।ਇਹ ਮਰੀਜ਼ ਸ਼ੂਗਰ ਅਤੇ ਦਮਾ ਦੀ ਸਮੱਸਿਆ ਨਾਲ ਅੱਜ ਅਕਾਲ ਚਲਾਣਾ ਕਰ ਗਿਆ।
ਉਨਾਂ ਕਿਹਾ ਕਿ ਜ਼ਿਲਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 8650 ਨਮੂਨੇ ਲਏ ਗਏ ਹਨ, ਜਿਨਾਂ ਵਿੱਚੋਂ 8029 ਦੀ ਰਿਪੋਰਟ ਪ੍ਰਾਪਤ ਹੋਈ ਹੈ।7731 ਨਤੀਜੇ ਨੈਗੇਟਿਵ ਆਏ ਹਨ, ਜਦਕਿ 621 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ 203 ਮਾਮਲੇ ਪਾਜ਼ਟਿਵ ਪਾਏ ਗਏ ਹਨ, ਜਦਕਿ 95 ਮਰੀਜ਼ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ।ਉਨਾਂ ਕਿਹਾ ਕਿ ਬਦਕਿਸਮਤੀ ਨਾਲ 9 ਮੌਤਾਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ ਅਤੇ 7 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।ਹੁਣ ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 150 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨਾਂ ਕਿਹਾ ਕਿ ਹੁਣ 7208 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1626 ਵਿਅਕਤੀ ਇਕਾਂਤਵਾਸ ਹਨ।ਅੱਜ ਵੀ 175 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।ਇਨਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ।ਇਸੇ ਤਰਾਂ ਅੱਜ ਵੀ 550 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …