ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਵਿਸ਼ਵ ਪ੍ਰਸਿੱਧ ਸਿੱਖ ਆਰਟਿਸਟ ਸਤਪਾਲ ਸਿੰਘ ਦਾਨਿਸ਼ ਦੇ ਭਰਾ ਤੇ ਗੋਲਡਨ ਆਫ਼ਸੈਟ ਪ੍ਰੈਸ ਸ੍ਰੀ
ਅੰਮ੍ਰਿਤਸਰ ਦੇ ਸਾਬਕਾ ਮੈਨੇਜਰ ਸੁਰਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਫ਼ਸੋਸ ਪ੍ਰਗਟ ਕੀਤਾ ਹੈ।ਦੱਸਣਯੋਗ ਹੈ ਕਿ ਸੁਰਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਮੀਨਾਕਾਰੀ ਕਰਨ ਵਾਲੇ ਜੀ.ਐਸ ਸੋਹਣ ਸਿੰਘ ਦੇ ਸਪੁੱਤਰ ਸਨ।ਇਹ ਸਾਰਾ ਪਰਿਵਾਰ ਸਿੱਖ ਵਿਰਾਸਤ ਨਾਲ ਜੁੜਿਆ ਹੋਇਆ ਹੈ।ਡਾ. ਰੂਪ ਸਿੰਘ ਨੇ ਕਿਹਾ ਕਿ ਸੁਰਿੰਦਰ ਸਿੰਘ ਦਾ ਚਲਾਣਾ ਸਿੱਖ ਵਿਰਾਸਤ ਦੀ ਸਾਂਭ-ਸੰਭਾਲ ਕਰਨ ਵਾਲੇ ਪਰਿਵਾਰ ਲਈ ਵੱਡਾ ਘਾਟਾ ਹੈ।ਉਨ੍ਹਾਂ ਕਿਹਾ ਕਿ ਇਸ ਪਰਿਵਾਰ ਦੀ ਦੇਣ ਨੂੰ ਭੁਲਾਇਆ ਨਹੀਂ ਜਾ ਸਕਦਾ। ਡਾ. ਰੂਪ ਸਿੰਘ ਨੇ ਕਿਹਾ ਕਿ ਸੁਰਿੰਦਰ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗੋਲਡਨ ਆਫ਼ਸੈਟ ਪ੍ਰੈਸ ਦੇ ਪਹਿਲੇ ਮੈਨੇਜਰ ਸਨ।ਉਨ੍ਹਾਂ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media