ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਸੋਲਰ ਸਿਸਟਮ ਲਗਾਏ ਜਾ
ਰਹੇ ਹਨ।ਇਸੇ ਹੀ ਲੜੀ ਤਹਿਤ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਬੀਤੇ ਦਿਨ ਸੋਲਰ ਸਿਸਟਮ ਪਲਾਂਟ ਸਥਾਪਿਤ ਕੀਤਾ ਗਿਆ ਹੈ, ਜੋ ਕਿ ਲਗਭਗ 160 ਕੇ.ਵੀ ਦਾ ਹੈ।ਇਸ ਪਲਾਂਟ ਨਾਲ ਸੰਸਥਾ ਵਿੱਚ ਵੱਡੇ ਪੱਧਰ ‘ਤੇ ਬਿਜਲੀ ਦੀ ਬੱਚਤ ਹੋਵੇਗੀ ਅਤੇ ਕੁਦਰਤੀ ਸੋਮਿਆਂ ਦੀ ਵਰਤੋਂ ਨਾਲ ਬਿਜਲੀ ਦੀ ਖੱਪਤ ਘੱਟ ਜਾਵੇਗੀ ।
ਸੋਲਰ ਸਿਸਟਮ ਪਲਾਂਟ ਦੀ ਰਸਮੀ ਆਰੰਭਤਾ ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਵਰਿਆਮ ਸਿੰਘ ਵੱਲੋਂ ਕੀਤਾ ਗਿਆ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਅਤੇ ਚੇਅਰਮੈਨ ਸਕੂਲਜ਼/ਸਕੂਲ ਮੈਂਬਰ ਇੰਚਾਰਜ ਭਾਗ ਸਿੰਘ ਅਣਖੀ ਨੇ ਸਮੂਹ ਪ੍ਰੰਬਧਕਾਂ ਨੂੰ ਵਧਾਈ ਦਿੱਤੀ ।
ਇਸ ਸ਼ੁਭ ਆਰੰਭ ਦੇ ਸਮੇਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚੀਫ਼ ਖ਼ਾਲਸਾ ਦੀਵਾਨ ਦੇ ਗ੍ਰੰਥੀ ਬਾਬਾ ਬਲਦੇਵ ਸਿੰਘ ਵੱਲੋਂ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ ਅਤੇ ਚੀਫ਼ ਖ਼ਾਲਸਾ ਦੀਵਾਨ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।ਇਸ ਮੌਕੇ ਸਕੂਲ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ, ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ, ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ ਹਾਜ਼ਰ ਸਨ ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ’ ਸਬੰਧੀ ਸੈਮੀਨਾਰ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ਐਨ.ਐਸ.ਐਸ …
Punjab Post Daily Online Newspaper & Print Media