Friday, September 18, 2026

ਮੇਅਰ ਵਲੋਂ ਵਾਰਡ ਨੰਬਰ 43 ‘ਚ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ

ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਸਥਾਨਕ ਨਗਰ ਨਿਗਮ ਵਾਰਡ ਨੰਬਰ 43 ਦੇ ‘ਚ ਪੈਂਦੀ ਅਬਾਦੀ ਅਜ਼ਾਦ ਨਗਰ ਵਿਖੇ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਇਸ ਸਮੇਂ ਮੇਅਰ ਰਿੰਟੂ ਨੇ ਕਿਹਾ ਕਿ ਗੁਰੁ ਨਗਰੀ ‘ਚ ਵਿੱਚ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਦੀ ਲੜੀ ਤਹਿਤ ਇਹ ਟਿਊਬਵੈਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਨਾਲ ਆਉਣ ਵਾਲੇ ਦਿਨਾਂ ‘ਚ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਹੋਵੇਗੀ।ਉਹਨਾਂ ਕਿਹਾ ਕਿ ਪੰਜਾਬ ਦੀ ਪੰਜਾਬ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਕਾਸ ਪੱਖੋਂ ਕੋਈ ਵੀ ਗਲੀ-ਮੁਹੱਲਾ ਵਾਂਝਿਆ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਨਾ ਹੀ ਫੰਡਾਂ ਦੀ ਕੋਈ ਕਮੀ ਆਉਣ ਦਿੱਤੀ ਜਾਵੇਗੀ।
                ਇਸ ਮੌਕੇ ਮਹੇਸ਼ ਖੰਨਾ ਕੌਂਸਲਰ, ਜਰਨੈਲ ਸਿੰਘ ਭੁੱਲਰ ਕੌਂਸਲਰ, ਅਮੀਰ ਸਿੰਘ ਘੁੱਲੀ, ਜਸਮੀਤ ਸਿੰਘ ਸੋਢੀ, ਚਰਨਦੀਪ ਸਿੰਘ, ਰਾਜਬੀਰ ਸਿੰਘ, ਜਗਮੀਤ ਸਿੰਘ ਤੇ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …