ਧੂਰੀ, 4 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਤਹਿਸੀਲ ਕੰਪਲੈਕਸ ਧੂਰੀ ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਪ੍ਰਮੋਦ ਚੰਦਰ ਨੇ ਅਹੁੱਦਾ ਸੰਭਾਲ ਲਿਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਉਹ ਤਹਿਸੀਲ ਧੂਰੀ ਦੇ ਮਾਲ ਮਹਿਕਮੇ ਨਾਲ ਸਬੰਧਤ ਅਧੂਰੇ ਪਏ ਕੰਮ ਜਿੱਥੇ ਪਹਿਲ ਦੇ ਅਧਾਰ ਤੇ ਹੱਲ ਕਰਵਾਉਣਗੇ ਅਤੇ ਕਿਸੇ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਣਗੇ।ਉਹਨਾਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਦਫਤਰ ਤਹਿਸੀਲ ਵਿਖੇ ਕੰਮਕਾਰ ਲਈ ਆਉਣ ਵਾਲੇ ਲੋਕਾਂ ਨੂੰ ਇਕੱਠ ਨਾ ਕਰਨ ਦੇ ਨਾਲ-ਨਾਲ ਇਸ ਮਹਾਂਮਾਰੀ ਤੋਂ ਬਚਣ ਲਈ ਮਾਸਕ ਤੇ ਸੈਨੇਟਾਈਜ਼ਰ ਆਦਿ ਸੁਰੱਖਿਆ ਉਪਕਰਨਾਂ ਦੀ ਵਰਤੋਂ ਨੂੰ ਯਕੀਨੀ ਬਨਾਉਣ ਦੀ ਅਪੀਲ ਵੀ ਕੀਤੀ।
ਜ਼ਿਕਰਯੋਗ ਹੈ ਕਿ ਪ੍ਰਮੋਦ ਚੰਦਰ ਖਨੌਰੀ ਤੋਂ ਤਬਦੀਲ ਹੋ ਕੇ ਇੱਥੇ ਆਏ ਹਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ’ ਸਬੰਧੀ ਸੈਮੀਨਾਰ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ਐਨ.ਐਸ.ਐਸ …
Punjab Post Daily Online Newspaper & Print Media