Wednesday, October 7, 2026

ਸੰਗਿਨੀ ਸਹੇਲੀ ਸੰਸਥਾ ਵਲੋਂ ਸਲੱਮ ਏਰੀਏ ਸਮੇਤ ਵੱਖ-ਵੱਖ ਥਾਵਾਂ ‘ਤੇ ਵੰਡੇ ਸੈਨੇਟਰੀ ਪੈਡ

ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਿਨੀ ਸਹੇਲੀ ਸੰਸਥਾ ਵਲੋਂ ਔਰਤਾਂ ਨੂੰ ਮਾਹਵਾਰੀ ਬਾਰੇ ਜਾਗਰੂਕ ਕਰਨ ਅਤੇ ਸੈਨੇਟਰੀ ਪੈਡ ਵੰਡਣ

ਲਈ ਸ਼ੁਰੂ ਕੀਤੀ ਮੁਹਿੰਮ ਦੌਰਾਨ ਸਲੱਮ ਏਰੀਆ, ਪੇਂਡੂ ਖੇਤਰ ਬਡਰੁੱਖਾਂ ਅਤੇ ਸਥਾਨਕ ਨਰਿੰਦਰ ਸਿੰਘ ਮੈਮੋਰੀਅਲ ਓਲਡ ਏਜ਼ ਹੋਮ ਵਿਖੇ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸੰਗਰੂਰ ਦੇ ਚੇਅਰਪਰਸਨ ਡਾ. ਗਗਨ ਕੁੰਦਰਾ ਡਿਪਟੀ ਕਮਿਸ਼ਨਰ ਇਨਕਮ ਟੈਕਸ ਨੇ ਵਿਸ਼ੇਸ਼ ਰੂਪ ‘ਚ ਸ਼ਿਰਕਤ ਕੀਤੀ ਅਤੇ ਔਰਤਾਂ ਤੇ ਲੜਕੀਆਂ ਨੂੰ ਸੈਨੇਟਰੀ ਪੈਡ ਵੰਡੇ ਗਏ।ਡਾ. ਗਗਨ ਕੁੰਦਰਾ ਨੇ ਲੜਕੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਔਰਤਾਂ ਜਾਗਰੂਕਤਾ ਦੀ ਘਾਟ ਕਾਰਨ ਖੁੱਲ੍ਹ ਕੇ ਕਿਸੇ ਨਾਲ ਇਸ ਵਿਸ਼ੇ ‘ਤੇ ਗੱਲ ਨਾ ਕਰਨ ਕਰ ਕੇ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੀਆਂ ਹਨ।ਇਸ ਲਈ ਸ਼ਰਮਾਉਣ ਜਾਂ ਝਿਜਕਣ ਦੀ ਜ਼ਰੂਰਤ ਨਹੀਂ, ਸਗੋਂ ਵੱਧ ਤੋਂ ਵੱਧ ਜਾਗਰੂਕ ਹੋਣ ਦੀ ਲੋੜ ਹੈ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …