Wednesday, October 7, 2026

ਗਰੀਬ ਨਿਵਾਜ਼ ਚੈਰੀਟੇਬਲ ਟਰੱਸਟ ਨੇ ਰਾਗੀ ਤੇ ਗ੍ਰੰਥੀ ਸਿੰਘਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗਰੀਬ ਨਿਵਾਜ਼ ਚੈਰੀਟੇਬਲ ਟਰੱਸਟ ਉਮਰਪੁਰਾ ਬਟਾਲਾ ਦੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਵਾਲਿਆਂ ਦੇ ਨਿਰਦੇਸ਼ਾਂ ਅਨੁਸਾਰ ਸੰਗਰੂਰ ਬ੍ਰਾਂਚ ਦੇ ਸੇਵਾਦਾਰਾਂ ਸੁਖਜੀਤ ਸਿੰਘ ਗੋਗੀ, ਬਾਬਾ ਕੁਲਵਿੰਦਰ ਸਿੰਘ ਧੂਰੀ ਵਾਲੇ, ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਵੀਰ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ, ਮਨਦੀਪ ਸਿੰਘ ਤੇ ਲਛਮਣ ਸਿੰਘ ਆਦਿ ਟਰੱਸਟ ਦੇ ਮੈਂਬਰਾਂ ਵਲੋਂ ਸੰਗਰੂਰ ਦੇ ਪਿੰਡ ਮੰਗਵਾਲ ਵਿਖੇ ਰਾਗੀ ਤੇ ਗ੍ਰੰਥੀ ਸਿੰਘਾਂ ਦੇ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਭੇਂਟ ਕੀਤੀਆਂ ਗਈਆਂ।ਸੇਵਾਦਾਰ ਭਾਈ ਸੁਖਜੀਤ ਸਿੰਘ ਦੱਸਿਆ ਗਰੀਬ ਨਿਵਾਜ਼ ਚੈਰੀਟੇਬਲ ਟਰੱਸਟ ਦੇ ਮੁਖੀ ਬਾਬਾ ਹਰਜੀਤ ਸਿੰਘ ਮਹਿਤਾ ਚੌਕ ਬਟਾਲੇ ਵਾਲਿਆਂ ਵੱਲੋਂ ਪਹਿਲਾਂ ਵੀ 90 ਪਿੰਡਾਂ ਵਿੱਚ ਇਹ ਸੇਵਾਵਾਂ ਕੀਤੀਆਂ ਗਈਆਂ ਹਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …