ਪਠਾਨਕੋਟ, 4 ਜੂਨ (ਪੰਜਾਬ ਪੋਸਟ ਬਿਊਰੋ) – ਅੱਜ ਵੀਰਵਾਰ ਨੂੰ ਜਿਲ੍ਹਾ ਪਠਾਨਕੋਟ ਵਿੱਚ 4 ਲੋਕਾਂ ਦੀ ਹੋਰ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਜਿਸ
ਦੇ ਨਾਲ ਹੀ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 81 ਹੋ ਗਈ ਹੈ।ਜਦ ਕਿ 3 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਕਾਰਨ ਮੋਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੇ ਹੁਣ ਤੱਕ 81 ਲੋਕ ਕਰੋਨਾ ਪਾਜੀਟਿਵ ਪਾਏ ਗਏ ਹਨ ਜਿਨ੍ਹਾ ਵਿੱਚੋਂ ਤਿੰਨ ਲੋਕਾਂ ਦੀ ਮੋਤ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ 43 ਲੋਕ ਕਰੋਨਾ ਵਾਈਰਸ ਤੋਂ ਰਿਕਵਰ ਹੋ ਚੁੱਕੇ ਹਨ ਅਤੇ ਆਪਣੇ ਘਰ੍ਹਾਂ ਵਿੱਚ ਆਪਣੇ ਪਰਿਵਾਰ ਦੇ ਨਾਲ ਰਹਿ ਰਹੇ ਹਨ।35 ਲੋਕ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਮਰੀਜ ਹਨ ਜਿਨ੍ਰਾਂ ਵਿੱਚੋਂ 30 ਲੋਕਾਂ ਦਾ ਇਲਾਜ ਪਠਾਨਕੋਟ ਵਿਖੇ ਕੀਤਾ ਜਾ ਰਿਹਾ ਹੈ।ਅੱਜ ਵੀਰਵਾਰ ਨੂੰ ਜੋ ਲੋਕ ਕਰੋਨਾ ਪਾਜੀਟਿਵ ਆਏ ਹਨ ਉਨ੍ਹਾਂ ਵਿੱਚੋਂ ਦੋ ਲੋਕ ਇੱਕ ਕਰੋਨਾ ਮਰੀਜ਼ ਦੇ ਸੰਪਰਕ ਵਿੱਚ ਸਨ ਉਹ ਹਨ ਅਤੇ ਇੱਕ ਮਰੀਜ ਨੂੰ ਕਰੋਨਾ ਦੇ ਲੱਛਣ ਸਨ ਜਦ ਮੈਡੀਕਲ ਕਰਵਾਇਆ ਗਿਆ ਤਾਂ ਉਹ ਕਰੋਨਾ ਪਾਜੀਟਿਵ ਪਾਇਆ ਗਿਆ।ਉਨ੍ਹਾਂ ਦੱਸਿਆ ਕਿ ਇੱਕ ਵਿਅਕਤੀ ਪ੍ਰਵਾਸੀ ਮਜ਼ਦੂਰ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਦੀ ਇਸ ਕੜ੍ਹੀ ਨੂੰ ਤੋੜਨ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਸੁਰੂ ਕੀਤਾ ਗਿਆ ਹੈ ਜਿਸ ਦਾ ਮੁੱਖ ਉਦੇਸ ਪੰਜਾਬ ਨੂੰ ਕਰੋਨਾ ਮੁਕਤ ਕਰਨਾ ਹੈ। ਸਾਨੂੰ ਚਾਹੀਦਾ ਹੈ ਕਿ ਪੰਜਾਬ ਸਰਕਾਰ ਦੇ ਮਿਸਨ ਨੂੰ ਲੈ ਕੇ ਪੂਰੀ ਤਰ੍ਹਾਂ ਨਾਲ ਜਾਗਰੁਕ ਰਹੀਏ । ਭੀੜ ਵਾਲੀਆਂ ਸਥਾਨਾਂ ਤੇ ਜਾਣ ਤੋਂ ਗੁਰੇਜ ਕੀਤਾ ਜਾਵੇ ਅਤੇ ਮਾਸਕ ਆਦਿ ਦਾ ਪ੍ਰਯੋਗ ਅਤਿ ਜਰੂਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਪਣੇ ਘਰ ਅਤੇ ਪਰਿਵਾਰ ਨੂੰ ਸੁਰੱਖਿਅਤ ਰੱਖਣ ਲਈ ਸੋਸਲ ਡਿਸਟੈਂਸ ਬਣਾ ਕੇ ਰੱਖੋ।
ਜਾਣਕਾਰੀ ਦਿੰਦਿਆਂ ਡਾ. ਵਿਨੋਦ ਸਰੀਨ ਸਿਵਲ ਸਰਜਨ ਪਠਾਨਕੋਟ ਨੇ ਕਿਹਾ ਕਿ ਜੋ 30 ਮਰੀਜ ਪਠਾਨਕੋਟ ਵਿੱਚ ਹਨ ਉਨ੍ਹਾਂ ਦਾ ਇਲਾਜ ਆਈਸੋਲੇਸ਼ਨ ਹਸਪਤਾਲ ਚਿੰਤਪੂਰਨੀ ਮੈਡੀਕਲ ਕਾਲਜ ਵਿੱਚ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜਦ ਕਿ 5 ਲੋਕ ਜਿਨ੍ਹਾਂ ਵਿੱਚੋਂ 3 ਲੋਕਾਂ ਦਾ ਇਲਾਜ ਅੰਮ੍ਰਿਤਸਰ, 1 ਕਰੋਨਾ ਪਾਜੀਟਿਵ ਦਾ ਇਲਾਜ ਫੋਰਟਿਸ ਹਸਪਤਾਲ ਅਤੇ ਇੱਕ ਦਾ ਸੀ.ਐਮ.ਸੀ. ਵਿਖੇ ਚਲ ਰਿਹਾ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਵਧਾਨੀ ਬਹੁਤ ਜਰੂਰੀ ਹੈ ਇਸ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media