Tuesday, October 13, 2026

ਜਿਲੇ ‘ਚ ਮਿਲੇ ਤਿੰਨ ਨਵੇਂ ਕੋਰੋਨਾ ਵਾਇਰਸ ਪਾਜ਼ਟਿਵ ਕੇਸ

ਸ੍ਰੀਗੰਗਾਨਗਰ ਤੋਂ ਪਰਤੇ ਇਕੋ ਪਰਿਵਾਰ ਦੇ ਹਨ ਤਿੰਨੇ ਜੀਅ

ਬਠਿੰਡਾ, 4 ਜੂਨ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਵਿਚ ਕੋਵਿਡ 19 ਬਿਮਾਰੀ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ।ਇਸ ਨਾਲ ਜ਼ਿਲੇ ਵਿਚ ਕਰੋਨਾ ਪਾਜ਼ਟਿਵ ਐਕਟਿਵ ਕੇਸਾਂ ਦੀ ਗਿਣਤੀ ਵਧ ਕੇ 12 ਹੋ ਗਈ ਹੈ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦਿੱਤੀ ਹੈ।ਉਨਾਂ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਤਿੰਨੋ ਲੋਕ ਇਕੋ ਪਰਿਵਾਰ ਦੇ ਮੈਂਬਰ ਹਨ ਅਤੇ ਇਹ 1 ਜੂਨ ਨੂੰ ਸ੍ਰੀ ਗੰਗਾਨਗਰ ਤੋਂ ਪਰਤੇ ਸਨ, 2 ਜੂਨ ਨੂੰ ਇੰਨਾਂ ਦੇ ਨਮੂਨੇ ਲਏ ਗਏ ਸਨ।ਜਿੰਨਾਂ ਦੀ ਰਿਪੋਰਟ ਅਨੁਸਾਰ ਇਹ ਤਿੰਨੋਂ ਪਾਜਿਟਿਵ ਪਾਏ ਗਏ ਹਨ।ਉਨਾਂ ਨੇ ਦੱਸਿਆ ਕਿ ਇੰਨਾਂ ਨੂੰ ਜ਼ਿਲੇ ਵਿਚ ਆਉਣ ਤੋਂ ਲੈ ਕੇ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਘਰ ’ਚ ਹੀ ਇਕਾਂਤਵਾਸ ਕੀਤਾ ਹੋਇਆ ਸੀ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …