ਤੰਦਰੁਸਤ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ 154 ਹੋਈ
ਲੁਧਿਆਣਾ, 4 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ `ਮਿਸ਼ਨ
ਫਤਹਿ` ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲ੍ਹਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।4 ਜੂਨ, 2020 ਤੱਕ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 154 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਬਿਮਾਰੀ ਤੋਂ ਪੀੜਤ 7 ਹੋਰ ਮਾਮਲੇ ਸਾਹਮਣੇ ਆਏ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਵਿਚੋਂ 4 ਮਰੀਜ਼ ਪਿੰਡ ਬੌਪੁਰ (ਤਹਿਸੀਲ ਖੰਨਾ), 1 ਪਿੰਡ ਮੇਹਰਬਾਨ ਲੁਧਿਆਣਾ ਅਤੇ ਦੋ ਮਰੀਜ਼ ਸ਼ਹਿਰ ਲੁਧਿਆਣਾ ਨਾਲ ਸੰਬੰਧਤ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 9202 ਨਮੂਨੇ ਲਏ ਗਏ ਹਨ।ਜਿਨ੍ਹਾਂ ਵਿਚੋਂ 8541 ਦੀ ਰਿਪੋਰਟ ਪ੍ਰਾਪਤ ਹੋਈ ਹੈ, 8236 ਨਤੀਜੇ ਨੈਗੇਟਿਵ ਆਏ ਹਨ, ਜਦਕਿ 661 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 210 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 95 ਮਰੀਜ਼ ਹੋਰ ਜ਼ਿਲ੍ਹਿਆਂ ਨਾਲ ਸੰਬੰਧਤ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 9 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ 7 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।ਹੁਣ ਤੱਕ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 154 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਹੁਣ 7339 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1502 ਵਿਅਕਤੀ ਇਕਾਂਤਵਾਸ ਹਨ।ਅੱਜ ਵੀ 131 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।ਅੱਜ ਵੀ 550 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
Punjab Post Daily Online Newspaper & Print Media