Wednesday, February 25, 2026

ਪਾਜ਼ਟਿਵ ਕੇਸਾਂ ਦੇ ਸੰਪਰਕ `ਚ ਆਏ ਕਰੀਬ 150 ਵਿਅਕਤੀਆਂ ਦੇ ਇਕੱਤਰ ਕੀਤੇ ਕੋਰੋਨਾ ਸੈਂਪਲ

ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ‘ਤੇ ਕਰਵਾਇਆ ਜਾ ਸਕਦਾ ਹੈ ਟੈਸਟ – ਸਿਵਲ ਸਰਜਨ

ਫਰੀਦਕੋਟ, 4 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਹੁਣ ਤੱਕ 5188 ਸੈਂਪਲ ਲੈਬ ਵਿੱਚ ਭੇਜੇ

File Photo

ਜਾ ਚੁੱਕੇ ਹਨ।ਜਿੰਨਾਂ ਵਿਚੋਂ 322 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।ਉਨਾਂ ਦੱਸਿਆ ਕਿ ਅੱਜ ਤੱਕ ਪ੍ਰਾਪਤ ਨਤੀਜਿਆਂ ਵਿੱਚ 4713 ਰਿਪੋਰਟਾਂ ਨੈਗੇਟਿਵ ਆਈਆਂ ਹਨ।ਹੁਣ ਫਰੀਦਕੋਟ ਜ਼ਿਲੇ ਦੇ ਐਕਟਿਵ ਕੇਸ 4 ਹੋ ਗਏ ਹਨ ਜੋ ਸਥਾਨਕ ਗੁਰੁ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਹਨ।
ਸਿਵਲ ਸਰਜਨ ਡਾ ਰਜਿੰਦਰ ਕੁਮਾਰ ਨੇ ਹੋਰ ਦੱਸਿਆ ਕਿ ਵਿਭਾਗ ਵਲੋਂ ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾ ਕੋਟਕਪੁਰਾ, ਜੈਤੋ, ਬਾਜਾਖਾਨਾ, ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।ਫਰੰਟਲਾਈਨ ਤੇ ਸੇਵਾਵਾ ਨਿਭਾਅ ਰਹੇ ਪੁਲਿਸ ਵਿਭਾਗ ਦੇ ਅਧਿਕਾਰੀ-ਕਰਮਚਾਰੀ, ਸਿਹਤ ਵਿਭਾਗ ਦੇ ਸਟਾਫ ਮੈਂਬਰ, ਆਸ਼ਾ ਵਰਕਰ, ਗਰਭਵਤੀ ਔਰਤਾਂ ਅਤੇ ਹਾਲ ਹੀ ਵਿੱਚ ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਦੇ ਸੈਂਪਲ ਇਕੱਤਰ ਕਰਕੇ ਲੈਬ ਵਿੱਚ ਭੇਜੇ ਜਾ ਰਹੇ ਹਨ।
            ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਮਿਸ਼ਨ ਫਤਹਿ ਤਹਿਤ ਜ਼ਿਲੇ ਭਰ ਵਿੱਚ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਲਈ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀਆਂ ਹਨ ਅਤੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਸਬੰਧੀ ਜਾਗਰੂਕ ਕਰਨ ਲਈ ਲਗਾਤਾਰ ਕੰਮ ਕਰ ਰਹੀਆਂ ਹਨ।
             ਇਸ ਮੌਕੇ ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ. ਮਨਜੀਤ ਕ੍ਰਿਸ਼ਨ ਭੱਲਾ ਨੇ ਕਿਹਾ ਕਿ ਸਾਰਿਆਂ ਨੂੰ ਸਰਕਾਰ ਦੀਆਂ ਹਦਾਇਤਾਂ ਅਤੇ ਅਡਵਾਇਜ਼ਰੀਆਂ ਨੂੰ ਧਿਆਨ ਵਿੱਚ ਰੱਖ ਕੇ ਇਸ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।ਉਨਾਂ ਕੋਵਿਡ-19 ਮੀਡੀਆ ਅਫਸਰ ਡਾ.ਪ੍ਰਭਦੀਪ ਸਿੰਘ ਚਾਵਲਾ ਨੂੰ ਲੋਕਾਂ ਨੂੰ ਕੋਰੋਨਾ ਸੈਂਪਲਿੰਗ ਪ੍ਰਤੀ ਸੁਚੇਤ ਕਰਨ ਅਤੇ ਉਨਾਂ ਨੂੰ ਸੈਂਪਲ ਪ੍ਰਕਿਰਿਆ ਸਬੰਧੀ ਜਾਗਰੂਕ ਕਰਨ ਸਬੰਧੀ ਹਦਾਇਤ ਕੀਤੀ।ਉਨਾਂ ਕਿਹਾ ਕਿ ਫਰੰਟ ਲਈਨ ਤੇ ਸੇਵਾਵਾਂ ਨਿਭਾ ਰਹੀਆਂ ਆਸ਼ਾ ਵਰਕਰ,ਸਿਹਤ ਵਿਭਾਗ ਦਾ ਸਟਾਫ,ਪੁਲਿਸ ਵਿਭਾਗ ਦੇ ਸਟਾਫ ਮੈਂਬਰਾਂ ਅਤੇ ਗਰਭਵਤੀ ਔਰਤਾਂ ਦੀ ਸਕਰੀਨਿੰਗ ਕਰ ਖੰਘ, ਜ਼ੁਕਾਮ,ਬੁਖਾਰ ਜਾਂ ਫਲੂ ਵਰਗੇ ਲੱਛਣ ਵਾਲਿਆਂ ਦੇ ਸੈਂਪਲ ਇਕੱਤਰ ਕਰਨ ਸਬੰਧੀ ਵੀ ਜ਼ਿਲੇ ਦੇ ਫਲੂ ਕਾਰਨਰ ਦੇ ਇੰਚਾਰਜਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।ਜਿੰਨਾ ਵਿਅਕਤੀਆਂ ਨੂੰ ਫਲੂ ਦੇ ਲੱਛਣ ਨਾ ਵੀ ਹੋਣ ਜੇ ਉਹ ਕੋਰੋਨਾ ਦਾ ਸ਼ੱਕ ਦੂਰ ਕਰਨਾ ਚਾਹੁੰਦੇ ਹਨ ਤਾਂ ਉਹ ਨੇੜੇ ਦੇ ਫਲੂ ਕਾਰਨਰ ਤੇ ਸੈਂਪਲ ਦੇ ਸਕਦੇ ਹਨ।
ਜ਼ਿਲਾ ਐਪੀਡਿਮੋਲੋਜਿਸਟ ਡਾ. ਵਿਕਰਮਜੀਤ ਸਿੰਘ ਅਤੇ ਅਨੀਤਾ ਚੌਹਾਨ ਨੇ ਦੱਸਿਆ ਕਿ ਜ਼ਿਲੇ ਦੇ ਪਾਜ਼ਟਿਵ ਆਏ ਕੇਸਾਂ ਦੇ ਸੰਪਰਕ ਵਿੱਚ ਆਏ ਕਰੀਬ 150 ਵਿਅਕਤੀਆਂ ਦੇ ਸੈਂਪਲ ਵਿਭਾਗ ਦੀ ਟੀਮ ਵਲੋਂ ਇਕੱਤਰ ਕੀਤੇ ਜਾ ਚੁੱਕੇ ਹਨ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …