Friday, October 16, 2026

ਸਿਹਤ ਵਿਭਾਗ ਨੇ ਦੀਨਾਨਗਰ ਸਬਜ਼ੀ ਮੰਡੀ ਵਿਚੋਂ ਲਏ 24 ਕੋਰੋਨਾ ਸੈਂਪਲ

ਗੁਰਦਾਸਪੁਰ, 4 ਜੂਨ (ਪੰਜਾਬ ਪੋਸਟ ਬਿਉਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ `ਮਿਸ਼ਨ ਫ਼ਤਿਹ` ਤਹਿਤ ਸਿਹਤ ਵਿਭਾਗ ਵਲੋਂ ਜ਼ਿਲੇ ਭਰ ਅੰਦਰ ਕੋਰੋਨਾ ਵਾਇਰਸ ਦੀ ਜਾਂਚ ਲਈ ਆਮ ਨਾਗਰਿਕਾਂ ਦੇ ਟੈਸਟ ਕਰਨ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਡਾ. ਕਿਸ਼ਨ ਚੰਦ ਸਿਵਲ ਸਰਜਨ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਦੀਨਾਨਗਰ ਸਬਜ਼ੀ ਮੰਡੀ ਵਿੱਚ ਪਹੁੰਚੇ ਆੜਤੀਆਂ, ਕਾਮਿਆਂ ਅਤੇ ਸਬਜ਼ੀ ਲੈਣ ਆਏ ਗ੍ਰਾਹਕਾਂ ਦੇ 24 ਸੈਂਪਲ ਲਏ ਗਏ।
                  ਡਾ. ਕਿਸ਼ਨ ਚੰਦ ਨੇ ਦੱਸਿਆ ਕਿ ਸਬਜੀ ਮੰਡੀਆਂ ਤੇ ਭੀੜ ਭੜੱਕੇ ਵਾਲੇ ਬਜਾਰਾਂ ਵਿੱਚ ਇਹ ਸੈਂਪਲ `ਮਿਸ਼ਨ ਫਤਿਹ` ਤਹਿਤ ਲਏ ਜਾ ਰਹੇ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਿਤੇ ਕੋਰੋਨਾ ਵਾਇਰਸ ਦਾ ਕਮਿਊਨਿਟੀ ਸਪਰੈਡ ਤਾਂ ਨਹੀਂ ਹੋ ਰਿਹਾ। ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਭਵਿੱਖ ਵਿੱਚ ਲਗਾਤਾਰ ਸਬਜ਼ੀ ਮੰਡੀਆਂ, ਸ਼ਹਿਰ ਦੇ ਬਜ਼ਾਰਾਂ ਵਿਚੋਂ ਦੁਕਾਨਦਾਰ/ਵਰਕਰਾਂ ਤੇ ਆਮ ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾਣਗੇ।
                ਉਨਾਂ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਨੇ ਜਿਥੇ ਲੋਕਾਂ ਦੇ ਸੈਂਪਲ ਲਏ ਹਨ, ਉਥੇ ਲੋਕਾਂ ਡਾਕਟਰਾਂ ਦੀ ਟੀਮ ਨੇ ਲੋਕਾਂ ਨੂੰ ਮਾਸਕ ਪਾਉਣ, ਬਾਰ-ਬਾਰ ਹੱਥ ਧੋਣ ਅਤੇ ਸਮਾਜਿਕ ਦੂਰੀ ਨੂੰ ਹਰ ਹਾਲਤ ਵਿੱਚ ਕਾਇਮ ਰੱਖਣ ਦੀ ਸਲਾਹ ਦਿੱਤੀ ਹੈ।
             ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ, ਬਜ਼ਾਰ ਆਦਿ ਵਿੱਚ ਸੈਂਪਲ ਲੈਣ ਆਈ ਮੈਡੀਕਲ ਟੀਮ ਨੂੰ ਪੂਰਾ ਸਹਿਯੋਗ ਕਰਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …