ਫ਼ਰੀਦਕੋਟ, 4 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਆਈ.ਪੀ.ਐਸ ਅਫ਼ਸਰ ਡਾ. ਕੋਸਤੁਭ ਸ਼ਰਮਾ ਵਲੋਂ ਅੱਜ ਬਤੌਰ ਆਈ.ਜੀ ਪੁਲਿਸ ਰੇਂਜ ਫ਼ਰੀਦਕੋਟ ਅਹੁੱਦੇ ਦਾ ਚਾਰਜ ਸੰਭਾਲ ਲਿਆ ਗਿਆ।ਉਨਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ।ਡਾ. ਕੋਸਤੁਭ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨਾਂ ਨੂੰ ਫ਼ਰੀਦਕੋਟ ਪੁਲਿਸ ਰੇਂਜ ਦਾ ਆਈ.ਜੀ ਲਗਾਇਆ ਗਿਆ ਹੈ ਅਤੇ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਿਵਲ ਪ੍ਰਸਾਸ਼ਨ ਅਤੇ ਆਮ ਲੋਕਾਂ ਤੋਂ ਸਹਿਯੋਗ ਲੈਣਗੇ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਰੰਭੇ ਗਏ “ਮਿਸ਼ਨ ਫ਼ਤਿਹ” ਤਹਿਤ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਸਰਗਰਮੀਆਂ ਰਾਹੀਂ ਲੋਕਾਂ ਨੂੰ ਘਰ ਵਿਚ ਰਹਿਣ, ਮਾਸਕ ਪਹਿਣਨ, ਸਮੇਂ ਸਮੇਂ ਤੇ ਹੱਥ ਧੋਣ ਅਤੇ ਸਰਕਾਰ ਵੱਲੋਂ ਦੱਸੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ ਜਾਵੇਗਾ। ਉਨਾਂ ਕਿਹਾ ਕਿ ਉਨਾਂ ਨੂੰ ਬਾਬਾ ਫ਼ਰੀਦ ਜੀ ਦੀ ਪਵਿੱਤਰ ਧਰਤੀ ‘ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨਾਂ ਦੱਸਿਆ ਕਿ ਉਹ ਐਸ.ਟੀ.ਐਫ਼ ਤੋਂ ਆਏ ਹਨ ਅਤੇ ਉਨਾਂ ਦੀ ਪ੍ਰਾਥਮਿਕਤਾ ਨਸ਼ਿਆਂ ‘ਤੇ ਕੰਟਰੋਲ ਕਰਨ ਦੀ ਵੀ ਹੋਵੇਗੀ।ਇਸ ਤੋਂ ਪਹਿਲਾਂ ਜ਼ਿਲਾ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਨੇ ਉਨਾਂ ਨੂੰ ਜੀ ਆਇਆ ਕਿਹਾ ਅਤੇ ਸ਼ੁਭ ਇੱਛਾਵਾਂ ਦਿੱਤੀਆਂ।
ਇਸ ਮੌਕੇ ਐਸ.ਪੀ ਭੁਪਿੰਦਰ ਸਿੰਘ, ਸੇਵਾ ਸਿੰਘ ਮੱਲੀ, ਮੈਡਮ ਗੁਰਮੀਤ ਕੌਰ, ਡੀ.ਐਸ.ਪੀ ਡਾ. ਮਹਿਤਾਬ ਸਿੰਘ ਆਈ.ਪੀ.ਐਸ ਜੈਤੋ, ਡੀ.ਐਸ.ਪੀ ਬਲਕਾਰ ਸਿੰਘ ਕੋਟਕਪੁਰਾ, ਡੀ.ਐਸ.ਪੀ ਜਸਬੀਰ ਸਿੰਘ, ਡੀ.ਐਸ.ਪੀ ਗੁਰਪ੍ਰੀਤ ਸਿੰਘ ਫ਼ਰੀਦਕੋਟ ਆਦਿ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …