ਭੀਖੀ, 5 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਬੁਢਲਾਡਾ ਰੋਡ ‘ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪਿਤਾ ਪੁੱਤਰ ਦੀ ਮੌਤ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਜਿਲ੍ਹੇ ਦੇ ਪਿੰਡ ਬੀਰ ਕਲਾਂ ਦੇ ਰਹਿਣ ਵਾਲੇ ਜੀਤ ਸਿੰਘ ਪੁੱਤਰ ਰੁਲਦੂ ਸਿੰਘ (40) ਅਤੇ ਉਸ ਦਾ ਬੇਟਾ ਸ਼ਿੰਦਾ ਸਿੰਘ (14) ਬੁਢਲਾਡਾ ਨੇੜਲੇ ਪਿੰਡ ਅਹਿਮਦਪੁਰ ਵੱਲ ਮੋਟਰਸਾਇਕਲ ‘ਤੇ ਜਾ ਰਹੇ ਸਨ।ਜਿਵੇਂ ਹੀ ਉਹ ਬੁਢਲਾਡਾ ਰੋਡ ‘ਤੇ ਫਰਮਾਹੀ ਸੜਕ ਕੋਲ ਪੁੱਜੇ ਤਾਂ ਇੱਕ ਟਰੈਕਟਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।ਜਿਸ ਕਾਰਨ ਉਕਤ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਥਾਣਾ ਭੀਖੀ ਦੇ ਸਹਾਇਕ ਥਾਣੇਦਾਰ ਰਾਮਫਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ਾਂ ਕਬਜੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media