Wednesday, August 6, 2025
Breaking News

ਲੋਕ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਾਲੂ ਕੀਤੀਆਂ ਸਕੀਮਾਂ ਦਾ ਫਾਇਦਾ ਉਠਾਉਣ: ਸੀ. ਜੇ. ਐਮ. ਗਰਗ

PPN13101403

ਫਾਜਿਲਕਾ, 12 ਅਕਤੂਬਰ (ਵਿਨੀਤ ਅਰੋੜਾ) – ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਵਿਵੇਕ ਪੁਰੀ ਅਤੇ ਜਿਂਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਜੇ.ਪੀ.ਐਸ. ਖੁਰਮੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਮਾਨਯੋਗ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਵਿਕਰਾਂਤ ਕੁਮਾਰ ਗਰਗ ਜੀ ਦੇ ਮਾਰਗਦਰਸ਼ਨ ਵਿਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਂਲਕਾ ਵੱਲੋਂ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਸਕੂਲਾਂ ਵਿਚ ਸੈਮੀਨਾਰ ਲਗਾ ਕੇ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈੈ, ਜਿਸ ਦੇ ਤਹਿਤ ਅੱਜ ਮਿਤੀ 13?10?2014 ਨੂੰ ਅਰਨੀਵਾਲਾ ਬਲਾਕ ਦੇ ਪਿੰਡ ਢਾਣੀ ਜਨਤਾ ਨਗਰ, ਢਾਣੀ ਕੋਟੂ ਰਾਮ, ਢਾਣੀ ਮਾਛੀ ਰਾਮ ਅਤੇ ਜਲਾਲਾਬਾਦ ਬਲਾਕ ਦੇ ਪਿੰਡ ਚੱਕ ਲਮੋਚੜ ਕਲਾਂ, ਪਿੰਡ ਖੁੰਡਵਾਲਾ ਅਤੇ ਪਿੰਡ ਲਾਧੂ ਵਾਲਾ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਗਏ।
ਇਸ ਤੋਂ ਇਲਾਵਾ ਅਬੋਹਰ ਦੇ ਪਿੰਡ ਖੁੱਬਣ, ਸੀਤੋ ਗੁੰਨੋ ਦੇ ਵੱਖ ਵੱਖ ਸਕੂਲਾਂ ਅਤੇ ਅਬੋਹਰ ਦੇ ਹੀ ਸਰਸਵਤੀ ਐਮ. ਡੀ. ਸਕੂਲ ਵਿਖੇ ਵੀ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਸੈਮੀਨਾਰ ਆਯੋਜਿਤ ਕੀਤੇ ਗਏ।ਇੰਨ੍ਹਾਂ ਸੈਮੀਨਾਰਾਂ ਦੇ ਮਾਧਿਅਮ ਨਾਲ ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਢੁੱਕਵੀਂ ਜਾਣਕਾਰੀ ਦਿੱਤੀ ਗਈ ਤਾਂ ਜੋ ਲੋਕ ਆਪਣੇ ਵੱਖ ਵੱਖ ਕਾਨੂੰਨੀ ਹੱਕਾਂ ਦੀ ਰੱਖਿਆ ਕਰ ਸਕਣ। ਇਸ ਮੌਕੇ ਤੇ ਸ੍ਰੀ ਭਰਤ ਛਾਬੜਾ, ਵਕੀਲ ਸਾਹਿਬ, ਸ੍ਰੀ ਹਰੀਸ਼ ਕੁਮਾਰ, ਪੀ.ਐਲ.ਵੀ., ਸ੍ਰੀ ਮਦਨ ਲਾਲ ਗਗਨੇਜਾ,ਪੀ.ਐਲ. ਵੀ., ਸ੍ਰੀ ਸੁਰੈਣ ਲਾਲ ਕਟਾਰੀਆ, ਪੀ.ਐਲ.ਵੀ., ਮੈਡਮ ਮੀਨੂ, ਵਕੀਲ ਸਾਹਿਬਾ ਨੇ ਲੋਕਾਂ ਨੂੰ ਜਾਗਰੂਕ ਕੀਤਾ। ਅਬੋਹਰ ਵਿਖੇ ਸ੍ਰੀ ਬੀ. ਐਲ. ਸਿੱਕਾ (ਰਿਟਾਇਰਡ ਐਸ.ਡੀ.ਐਮ.), ਸ੍ਰੀ ਦੇਸ ਰਾਜ ਕੰਬੋਜ, ਵਕੀਲ ਸਾਹਿਬ ਅਤੇ ਰਿਟਾਇਰਡ ਕਰਨਲ ਦਿਲਬਾਗ ਸਿੰਘ ਨੇ ਭਾਸ਼ਣ ਦਿੱਤੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ। ਮਾਨਯੋਗ ਸ੍ਰੀ ਵਿਕਰਾਂਤ ਕੁਮਾਰ ਗਰਗ ਨੇ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਮੁੱਖ ਉੱਦੇਸ਼ ਲੋਕਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਕਰਨਾ ਹੈ। ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 150000/? ਰੂਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫਤ ਕਾਨੂੰਨੀ ਸੇਵਾ ਵਿਚ ਵਕੀਲ ਸਾਹਿਬ ਦੀਆਂ ਸੇਵਾਂਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ। ਸ੍ਰੀ ਗਰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਗਈਆਂ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਟੋਲ ਫ੍ਰੀ ਨੰਬਰ 1968 ਤੇ ਫੋਨ ਕਰਕੇ ਵੀ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply