Friday, July 4, 2025
Breaking News

ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਬਣੇ ਅਰੁਣ ਕੁਮਾਰ ਪੱਪਲ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰ ਕੇ ਅਰੁਣ ਕੁਮਾਰ ਪੱਪਲ ਨੂੰ ਮਾਰਕੀਟ ਕਮੇਟੀ ਅੰਮ੍ਰਿਤਸਰ ਦਾ ਚੇਅਰਮੈਨ ਨਿਯੁੱਕਤ ਕੀਤਾ ਹੈ, ਜਦਕਿ ਰਮਿੰਦਰ ਸਿੰਘ ਨੂੰ ਵਾਈਸ ਚੇਅਰਮੈਨ ਬਣਾਇਆ ਗਿਆ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਇਹ ਨਿਯੁੱਕਤੀਆਂ ਪੰਜਾਬ ਐਗਰੀਕਲਚਰ ਪ੍ਰੋਡਿਊਸ ਮਾਰਕਿਟਸ ਐਕਟ 1961 ਦੇ ਅਧੀਨ ਕੀਤੀਆਂ ਹਨ।
                ਅਰੁਣ ਕੁਮਾਰ ਪੱਪਲ ਨੂੰ ਪੰਜਾਬ ਦੀ ਸਭ ਤੋਂ ਵੱਡੀ ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਰਮਿੰਦਰ ਸਿੰਘ ਨੂੰ ਵਾਈਸ ਚੇਅਰਮੈਨ ਨਿਯੁੱਕਤ ਕਰਨ ਲਈ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਨਵਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਮੈਨ ਕਿਸਾਨਾਂ ਦੀਆਂ ਮੁਸ਼ਕਲਾਂ ਪਹਿਲ ਦੇ ਅਧਾਰ `ਤੇ ਹੱਲ ਕਰਨਗੇ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …