Monday, September 21, 2026

ਨੌਕਰ ਰੱਖਣ ਤੋਂ ਪਹਿਲਾਂ ਥਾਣੇ ‘ਚ ਸੂਚਨਾ ਦੇਣੀ ਜਰੂਰੀ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰੀ ਜਗਮੋਹਨ ਸਿੰਘ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਆਦੇਸ਼ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ/ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦੀ ਪੱਕੀ ਰਿਹਾਇਸ਼ ਦੇ ਸਬੰਧੀ ਵਿੱਚ ਸਾਰੇ ਕਾਗਜ਼ਾਤ ਜਿਵੇਂ ਕਿ ਨਾਮ, ਪਤਾ, ਥਾਣਾ, ਫੋਟੋ ਸਮੇਤ ਮੋਬਾਇਲ ਨੰਬਰ ਸਬੰਧੀ ਥਾਣੇ ਨੂੰ ਮੁਹੱਈਆ ਕਰਵਾਏਗਾ ਅਤੇ ਸਬੰਧਤ ਮੁੱਖ ਅਫ਼ਸਰ ਥਾਣਾ ਉਸ ਵਿਅਕਤੀ ਦੀ ਪੁਲਿਸ ਵੈਰੀਫਿਕੇਸ਼ਨ, ਉਸ ਦੀ ਪੱਕੀ ਰਿਹਾਇਸ਼ ਦੇ ਥਾਣੇ ਤੋਂ ਕਰਵਾਉਣ ਦਾ ਜਿੰਮੇਵਾਰ ਹੋਵੇਗਾ।ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ।ਇਹ ਹੁਕਮ 1 ਅਗਸਤ 2020 ਤੱਕ ਲਾਗੂ ਰਹੇਗਾ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …