Friday, August 14, 2026

ਹੁਣ ਤੱਕ ਲਏ ਗਏ ਸੈਂਪਲਾਂ `ਚੋਂ 4228 ਵਿਅਕਤੀਆਂ ਦੇ ਸੈਂਪਲ ਆਏ ਨੈਗੇਟਿਵ

60 ਵਿਅਕਤੀਆਂ ਨੇ ਕੋਰੋਨਾ `ਤੇ ਪਾਈ ਫਤਿਹ

ਰੂਪਨਗਰ, 5 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਜਿਲ੍ਹੇ ਵਿੱਚ ਹੁਣ ਤੱਕ ਲਏ ਗਏ ਸੈਂਪਲਾਂ ਵਿਚੋਂ 3724 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਆਏ ਹਨ ਅਤੇ 60 ਵਿਅਕਤੀਆਂ ਨੇ ਕੋਰੋਨਾ ਖਿਲਾਫ ਫਤਿਹ ਪਾ ਲਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ `ਮਿਸ਼ਨ ਫਤਿਹ` ਤਹਿਤ ਜਿਥੇ ਕੁਆਰਨਟੀਨ ਵਿਅਕਤੀਆਂ ਨੂੰ ਕੋਵਾ ਐਪ ਡਾਊਨਲੋਡ ਕਰਵਾਇਆ ਜਾ ਰਿਹਾ ਹੈ, ਉਥੇ ਮਾਸਕ ਯਕੀਨੀ ਬਣਾਉਣ ਦੇ ਨਾਲ-ਨਾਲ ਜਨਤਕ ਥਾਵਾਂ `ਤੇ ਥੁੱਕਣ ਵਾਲਿਆਂ ਨੂੰ ਜ਼ੁਰਮਾਨਾ ਵੀ ਕੀਤਾ ਜਾ ਰਿਹਾ ਹੈ।ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਲਾਗ ਰਾਹੀਂ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦਿਆਂ ਮਾਸਕ, ਸੈਨੀਟਾਈਜ਼ਰ ਅਤੇ ਸਮੇਂ-ਸਮੇਂ `ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।
              ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 4228 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 3724 ਸੈਂਪਲ ਨੈਗੇਟਿਵ ਪਾਏ ਗਏ ਹਨ।ਉਨ੍ਹਾਂ ਦੱਸਿਆ ਕਿ ਹੁਣ ਤੱਕ 71 ਪੋਜ਼ੀਟਿਵ ਕੇਸ ਸਾਹਮਣੇ ਆਏ ਹਨ, ਉਨ੍ਹਾਂ ਦੱਸਿਆ ਕਿ ਗਿਆਨ ਸਾਗਰ ਮੈਡੀਕਲ ਸੈਂਟਰ ਬਨੂੜ ਵਿਖੇ ਚਲ ਰਹੇ 10 ਐਕਟਿਵ ਕਰੋਨਾ ਪੌਜ਼ਟਿਵ ਵਿਅਕਤੀਆ ਇਲਾਜ਼ ਵਿਚੋਂ ਅੱਜ ਇੱਕ ਪਿੰਡ ਝੱਜ ਨਿਵਾਸੀ ਠੀਕ ਹੋ ਕੇ ਘਰ ਪਰਤ ਆਇਆ ਹੈ, ਇਸ ਤਰ੍ਹਾਂ ਨਾਲ ਹੁਣ ਕੁੱਲ 60 ਵਿਅਕਤੀਆਂ ਨੇ ਕਰੋਨਾ ਤੇ ਫਤਿਹ ਪਾਈ ਹੈ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …