ਜਿਲ੍ਹੇ `ਚ ਐਕਟਿਵ ਕੇਸਾਂ ਦੀ ਗਿਣਤੀ 8, ਲੋਕਾਂ ਨੂੰ ਅਹਿਤਿਆਤ ਵਰਤਣ ਦੀ ਅਪੀਲ
ਸੰਗਰੂਰ, 5 ਜੂਨ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਮਿਸ਼ਨ ਫ਼ਤਿਹ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਵਿਚੋਂ 4 ਹੋਰ ਪਾਜ਼ਟਿਵ ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ
ਪਰਤ ਗਏ ਹਨ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਨ੍ਹਾਂ ਵਿਚ ਮਲੇਰਕੋਟਲਾ ਦੇ 3 ਅਤੇ ਧੂਰੀ ਦਾ ਇਕ ਵਸਨੀਕ ਸ਼ਾਮਲ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸਿਹਤਮੰਦ ਹੋਣ ਵਾਲਿਆਂ ਵਿਚ 14 ਦਿਨਾਂ ਦੀ ਬੱਚੀ, 25 ਸਾਲਾਂ ਮਲੇਰਕੋਟਲਾ ਵਾਸੀ ਵਿਅਕਤੀ ਅਤੇ 19 ਵਰ੍ਹਿਆਂ ਦੀ ਲੜਕੀ ਸ਼ਾਮਲ ਹਨ।ਇਸ ਤੋਂ ਇਲਾਵਾ 62 ਸਾਲਾਂ ਦਾ ਜਹਾਂਗੀਰ ਵਾਸੀ ਵੀ ਘਰ ਪਰਤ ਗਿਆ ਹੈ।
ਉਨ੍ਹਾਂ ਦੱਸਿਆ ਕਿ ਮਲੇਰਕੋਟਲਾ ਦੇ ਤਿੰਨੇ ਮਰੀਜ਼ 28 ਮਈ ਨੂੰ ਰਿਪੋਰਟ ਪਾਜ਼ਟਿਵ ਆਉਣ ਮਗਰੋਂ ਕੋਵਿਡ ਕੇਅਰ ਸੈਂਟਰ ਘਾਬਦਾਂ ਵਿਖੇ ਤਬਦੀਲ ਕੀਤੇ ਗਏ ਸਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਦੇ ਤੰਦਰੁਸਤ ਹੋ ਕੇ ਘਰ ਪਰਤਣ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਵਿਖੇ ਐਕਟਿਵ ਕੇਸਾਂ ਦੀ ਗਿਣਤੀ 8 ਰਹਿ ਗਈ ਹੈ।ਉਨ੍ਹਾਂ ਦੱਸਿਆ ਕਿ ਜ਼ੇਰੇ ਇਲਾਜ ਮਰੀਜ਼ਾਂ ਦੀ ਹਾਲਤ ਸਥਿਰ ਹੈ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਘਰੋਂ ਬਾਹਰ ਨਿਕਲਣ ਸਮੇਂ ਲਾਜ਼ਮੀ ਤੌਰ `ਤੇ ਮਾਸਕ ਪਹਿਨਿਆ ਜਾਵੇ।
Punjab Post Daily Online Newspaper & Print Media