Sunday, September 13, 2026

ਖ਼ਾਲਸਾ ਕਾਲਜ ਐਜੂਕੇਸ਼ਨ ਨੇ ‘ਨੈਸ਼ਨਲ ਆਨਲਾਈਨ ਸਕਿਲ ਇਨ ਟੀਚਿੰਗ’ ਮੁਕਾਬਲਾ ਕਰਵਾਇਆ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਲੋਂ ‘ਨੈਸ਼ਨਲ ਆਨਲਾਈਨ ਸਕਿੱਲ ਇਨ ਟੀਚਿੰਗ’ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਯਤਨਾਂ ਸਦਕਾ ਕਰਵਾਏ ਗਏ ਇਸ ਮੁਕਾਬਲੇ ’ਚ ਦੇਸ਼ ਭਰ ਤੋਂ 73 ਵਿਦਿਆਰਥੀਆਂ ਨੇ ਆਪਣੇ ਅਧਿਆਪਨ ਕੌਂਸਲ ਦਾ ਪ੍ਰਦਰਸ਼ਨ ਕੀਤਾ।
ਇਸ ਸਬੰਧੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਕਿ ਲਾਕਡਾਊਨ ਦਾ ਸਮਾਂ ਵਿਦਿਆਰਥੀਆਂ ਲਈ ਅਜਿਹਾ ਸਮਾਂ ਹੈ, ਜਿਸ ’ਚ ਕਿ ਉਹ ਆਪਣੇ ਅੰਦਰ ਛੁਪੇ ਹੋਏ ਹੁਨਰ ਨੂੰ ਬਾਹਰ ਕੱਢ ਸਕਣ ਅਤੇ ਦੇਸ਼ ਭਰ ਦੇ ਵਿਦਿਆਰਥੀਆਂ ਅਧਿਆਪਕ ਜਿੰਨ੍ਹਾਂ ਨੇ ਕਿ ਅਜੇ ਆਪਣੀ ਬੀ.ਐਡ ਦੀ ਪ੍ਰੀਖਿਆ ਪਾਸ ਨਹੀਂ ਕੀਤੀ ਹੈ।ਉਹ ਆਪਣੇ ਹੁਨਰ ਨੂੰ ਅਨਲਾਕ ਕਰ ਸਕਣ ਇਸ ਲਈ ਕਾਲਜ ਦੁਆਰਾ ਅਜਿਹੇ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਜਿਸ ਨੂੰ ਦੇਸ਼ ਭਰ ਤੋਂ ਭਰਵਾਂ ਹੁੰਗਾਰਾ ਮਿਲਿਆ।
                     ਉਨ੍ਹਾਂ ਕਿਹਾ ਕਿ ਵੱਖ-ਵੱਖ ਕੈਟਾਗਰੀ ਹੇਠ ਬਣਾਏ ਗਏ ਵਿਸ਼ਿਆਂ ਦੇ ਗਰੁੱਪਾਂ ’ਚ ਕੁੱਝ ਕਾਲਜਾਂ ਨੇ ਆਪਣੀ ਟੀਮ ਅਤੇ ਕੁੱਝ ਨੇ ਇੱਕ-ਇੱਕ ਵਿਦਿਆਰਥੀ ਦੀ ਸ਼ਮੂਲੀਅਤ ਕਰਵਾ ਕੇ ਇਸ ਮੁਕਾਬਲੇ ਨੂੰ ਸਫ਼ਲਤਾ ਪ੍ਰਦਾਨ ਕੀਤੀ।ਉਨ੍ਹਾਂ ਕਿਹਾ ਕਿ ਜੇਤੂ ਵਿਦਿਆਰਥੀ ਭਾਗੀਦਾਰਾਂ ਨੂੰ ਆਨਲਾਈਨ ਈ ਸਰਟੀਫ਼ਿਕੇਟ ਵੀ ਪ੍ਰਦਾਨ ਕੀਤੇ ਗਏ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …