ਕਪੂਰਥਲਾ, 5 ਜੂਨ (ਪੰਜਾਬ ਪੋਸਟ ਬਿਊਰੋ) – ਟ੍ਰੈਫਿਕ ਪੁਲਿਸ ਕਪੂਰਥਲਾ ਦੇ ਜਵਾਨਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਵਧੀਆ ਡਿਊਟੀ ਕਰਨ ਲਈ
ਪ੍ਰਜਾਪਿਤਾ ਬ੍ਰਹਮਾ ਕੁਮਾਰੀ ਈਸ਼ਵਰੀ ਵਿਸ਼ਵ ਵਿਦਿਆਲਿਆ ਕਪੂਰਥਲਾ ਵੱਲੋਂ ਸਨਮਾਨਿਤ ਕੀਤਾ। ਬ੍ਰਹਮਾ ਕੁਮਾਰੀ ਭੈਣ ਲਕਸ਼ਮੀ ਨੇ ਕਿਹਾ ਕਿ ਪੂਰੀ ਦੁਨੀਆ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਨੇ ਆਪਣਾ ਭਿਆਨਕ ਰੂਪ ਧਾਰਨ ਕੀਤਾ ਹੋਇਆ ਹੈ।ਇਸ ਦੌਰਾਨ ਪੁਲਿਸ ਦੇ ਜਵਾਨਾਂ ਨੇ ਹਿੰਮਤ ਅਤੇ ਹੌਸਲੇ ਨਾਲ ਆਪਣੀ ਜਾਨ ਜੋਖਿਮ ਵਿੱਚ ਪਾ ਕੇ ਡਿਊਟੀ ਤੋਂ ਇਲਾਵਾ ਇਨ੍ਹਾਂ ਵੱਲੋਂ ਬਹੁਤ ਸਾਰੇ ਲੋੜਵੰਦਾਂ ਤੱਕ ਰੋਜ਼ਾਨਾ ਵਰਤੋਂ ਦੀਆਂ ਵਸਤਾਂ, ਜਿਵੇਂ ਕਿ ਭੋਜਨ, ਦਵਾਈਆਂ ਆਦਿ ਪਹੁੰਚਾਈਆਂ ਗਈਆਂ, ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਗੁਰਬਚਨ ਸਿੰਘ ਬੰਗੜ ਨੇ ਪ੍ਰਜਾਪਿਤਾ ਬ੍ਰਹਮਾ ਕੁਮਾਰੀ ਈਸ਼ਵਰੀ ਵਿਸ਼ਵ ਵਿਦਿਆਲਿਆ ਤੋਂ ਆਏ ਭੈਣ ਲਕਸ਼ਮੀ, ਰਾਧੇ ਭੈਣ, ਸ਼ਕਤੀ ਸਰੂਪ ਅਤੇ ਅਜੇ ਕੁਮਾਰ ਦਾ ਧੰਨਵਾਦ ਕੀਤਾ।
ਇਸ ਮੌਕੇ ਟ੍ਰੈਫਿਕ ਇੰਚਾਰਜ ਇੰਸ. ਦੀਪਕ ਸ਼ਰਮਾ, ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਗੁਰਬਚਨ ਸਿੰਘ ਬੰਗੜ, ਏ.ਐਸ.ਆਈ ਸੁਰਿੰਦਰ ਪਾਲ, ਸੁਰਜੀਤ ਸਿੰਘ, ਮਲਕੀਤ ਸਿੰਘ, ਬਲਵਿੰਦਰ ਸਿੰਘ ਤੇ ਜੋਗਿੰਦਰ ਸਿੰਘ ਹਾਜ਼ਰ ਸਨ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media