ਪਠਾਨਕੋਟ, 5 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸਨ ਫਤਿਹ ਅਧੀਨ ਜਿਲ੍ਹਾ ਪਠਾਨਕੋਟ ਵਿੱਚ ਪੂਰੀ ਸਾਵਧਾਨੀ ਰੱਖੀ ਜਾ
ਰਹੀ ਹੈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ਵਿੱਚ ਇੰਟਰਸਟੇਟ ਨਾਕੇ ਲਗਾ ਕੇ ਹਰੇਕ ਵਿਅਕਤੀ ਜੋ ਜਿਲ੍ਹਾ ਪਠਾਨਕੋਟ ਵਿੱਚ ਦਾਖਲ ਹੋ ਰਿਹਾ ਹੈ, ਉਨ੍ਹਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।ਪਠਾਨਕੋਟ ਵਿਖੇ ਏਅਰ ਪੋਰਟ ‘ਤੇ ਵੀ ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਲਗਾ ਕੇ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਸੈਂਪਲਿੰਗ ਵੀ ਕੀਤੀ ਜਾ ਰਹੀ ਹੈ।
ਵੀਰਵਾਰ ਨੂੰ ਸਹਾਇਕ ਸਿਵਲ ਸਰਜਨ ਪਠਾਨਕੋਟ ਡਾ. ਅਦਿੱਤੀ ਸਲਾਰੀਆ ਨੇ ਏਅਰਪੋਰਟ ਤੇ ਕੀਤੀ ਜਾਣ ਵਾਲੀ ਕਰੋਨਾ ਸਬੰਧੀ ਸਕਰੀਨਿੰਗ ਅਤੇ ਟੈਸਟਿੰਗ ਦਾ ਜਾਇਜ਼ਾ ਲਿਆ।ਉਨ੍ਹਾਂ ਦੱਸਿਆ ਕਿ ਪਠਾਨਕੋਟ ਏਅਰਪੋਰਟ ‘ਤੇ ਆਉਣ ਵਾਲੇ ਹਰੇਕ ਯਾਤਰੀਆਂ ਦਾ ਕਰੌਨਾ ਸਬੰਧੀ ਸੈਂਪਲ ਲੈ ਕੇ ਟੈਸਟ ਕੀਤਾ ਜਾਂਦਾ ਹੈ ਅਤੇ ਯਾਤਰੀਆਂ ਦੀ ਮੈਡੀਕਲ ਸਕਰੀਨਿੰਗ ਵੀ ਕੀਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਅੱਜ ਏਅਰਪੋਰਟ ‘ਤੇ ਕਲ 62 ਲੋਕਾਂ ਦੇ ਸੈਂਪਲ ਲਏ ਗਏ ਅਤੇ ਸਕਰੀਨਿੰਗ ਵੀ ਕੀਤੀ ਗਈ।