ਪਠਾਨਕੋਟ, 5 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕੰਵਲਜੀਤ ਸਿੰਘ ਬਾਜਵਾ ਜਿਲ੍ਹਾ
ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਜੂਡੀਸੀਅਲ ਕੋਰਟ ਕੰਪਲੈਕਸ ਪਠਾਨਕੋਟ ਵਿੱਚ ਕਰੋਨਾ ਵਾਇਰਸ ਦੀ ਰੋਕਥਾਮ ਲਈ ਕਾਫੀ ਠੋਸ ਕਦਮ ਉਠਾਏ ਜਾ ਰਹੇ ਹਨ। ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਅਤੇ ਜਤਿੰਦਰਪਾਲ ਸਿੰਘ ਸੀ.ਜੇ.ਐਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਜਿਲ੍ਹਾ ਕਚਿਹਰੀਆਂ ਦੇ ਵਿੱਚ ਕੰਮ ਕਰ ਰਹੇ ਸਾਰੇ ਕਰਮਚਾਰੀਆਂ, ਸਫਾਈ ਕਰਮਚਾਰੀਆਂ ਅਤੇ ਸੁਰੱਖਿਆ ਕਰਮਚਾਰੀਆਂ ਆਦਿ ਨੂੰ ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਬਚਾਓ ਲਈ ਫੇਸ ਸ਼ੀਲਡ, ਮਾਸਕ ਅਤੇ ਦਸਤਾਨੇ ਦਿੱਤੇ ਗਏ।ਜਿਲ੍ਹਾ ਅਤੇ ਸ਼ੈਸਨ ਜੱਜ ਨੇ ਦੱਸਿਆ ਕਿ ਕੋਰਟ ਵਿੱਚ ਆਉਣ ਲਈ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਅਤੇ ਸਟਾਫ ਫਿਜਿਕਲ ਡਿਸਟੈਂਸ ਬਣਾ ਕੇ ਰੱਖਣ ਅਤੇ ਕੋਰਟ ਵਿੱਚ ਆਉਣ ਵਾਲੇ ਲੋਕਾਂ ਵਿੱਚ ਘੱਟੋ ਘੱਟ 2 ਮੀਟਰ ਦੀ ਦੂਰੀ ਬਣਾ ਕੇ ਰੱਖਣ ਅਤੇ ਇਸ ਦੇ ਨਾਲ ਹੀ ਕੋਰਟ ਵਿੱਚ ਸਫਾਈ ਬਣਾਈ ਰੱਖਣ ਲਈ ਵੀ ਜਰੂਰੀ ਪ੍ਰਬੰਧ ਕੀਤੇ ਗਏ ।