Monday, December 23, 2024

ਸਰਬੱਤ ਦਾ ਭਲਾ ਟਰੱਸਟ ਦੀ ਮਦਦ ਨਾਲ ਆਬੂਧਾਬੀ ਤੋਂ ਲਿਆਂਦੀ ਨੌਜਵਾਨ ਦੀ ਮ੍ਰਿਤਕ ਦੇਹ

ਪਰਿਵਾਰ ਤੇ ਪਿੰਡ ਵਾਸੀਆਂ ਕੀਤਾ ਸਰਬੱਤ ਦਾ ਭਲਾ ਟਰੱਸਟ ਦੇ ਡਾ. ਓਬਰਾਏ ਦਾ ਧੰਨਵਾਦ

ਬਟਾਲਾ, 6 ਜੂਨ (ਪੰਜਾਬ ਪੋਸਟ ਬਿਊਰੋ) – ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰਸੱਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਆਬੂਧਾਬੀ ਵਿਖੇ ਮੌਤ ਦੇ ਮੂੰਹ ‘ਚ ਪਏ 22 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਪਹੁੰਚੀ ਹੈ।ਡੇਰਾ ਬਾਬਾ ਨਾਨਕ ਤਹਿਸੀਲ ਦੇ ਪਿੰਡ ਸ਼ਾਹਪੁਰ ਜਾਜਨ ਦੇ 22 ਸਾਲਾਂ ਨੌਜਵਾਨ ਪ੍ਰਭਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਦੀ 17 ਅਪ੍ਰੈਲ 2020 ਨੂੰ ਮੌਤ ਹੋ ਗਈ ਸੀ।ਜਿਸ ਤੋਂ ਬਾਅਦ ਪੀੜਤ ਪਰਿਵਾਰ ਵਲੋ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਪਿੰਡ ਲਿਆਉਣ ਦੇ ਲਈ ਮ੍ਰਿਤਕ ਨੌਜਵਾਨ ਪ੍ਰਭਦੀਪ ਸਿੰਘ ਦੇ ਪਰਿਵਾਰਿਕ ਮੈਬਰ ਕਸ਼ਮੀਰ ਸਿੰਘ, ਗੁਰਨਾਮ ਸਿੰਘ ਤੇ ਸਿਕੰਦਰ ਸਿੰਘ ਨੇ ਜਦ ਇਹ ਮਾਮਲਾ ਸਰਬੱਤ ਦਾ ਭਲਾ ਟਰੱਸਟ ਜ਼ਿਲਾ ਗੁਰਦਾਸਪੁਰ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਦੇ ਧਿਆਨ ਵਿੱਚ ਲਿਆਦਾਂ ਤਾਂ ਉਨਾਂ ਨੇ ਡਾ. ਐਸ.ਪੀ ਸਿੰਘ ਓਬਰਾਏ ਦੇ ਨਾਲ ਗੱਲਬਾਤ ਕਰਕੇ ਪ੍ਰਭਦੀਪ ਸਿੰਘ ਦੀ ਮ੍ਰਿਤਕ ਦੇਹ ਆਬੂਧਾਬੀ ਤੋ ਪਿੰਡ ਲਿਆਉਣ ਦੇ ਲਈ ਬੇਨਤੀ ਕੀਤੀ।
             ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅਤੇ ਪੀ.ਆਰ.ਓ ਬਲਦੀਪ ਸਿੰਘ ਚਾਹਲ ਦੇ ਸਹਿਯੋਗ ਨਾਲ ਦੋ ਭੈਣਾਂ ਦੇ ਇਕਲੋਤੇ 22 ਸਾਲਾ ਕੁਆਰੇ ਭਰਾ ਪ੍ਰਭਦੀਪ ਸਿੰਘ ਦੀ ਮ੍ਰਿਤਕ ਦੇਹ ਤੜਕਸਾਰ ਅੰਮ੍ਰਿਤਸਰ ਦੇ ਹਵਾਈ ਅੱਡੇ ‘ਤੇ ਪਹੁੰਚੀ।ਜਿਥੋਂ ਪਰਿਵਾਰਿਕ ਮੈਂਬਰ ਅਤੇ ਟਰੱਸਟ ਦੀ ਜਿਲਾ ਟੀਮ ਮ੍ਰਿਤਕ ਦੇਹ ਨੂੰ ਲੈ ਕੇ ਪਿੰਡ ਸ਼ਾਹਪੁਰ ਜਾਜਨ ਵਿਖੇ ਪਹੁੰਚੇ।
             ਅੰਤਿਮ ਸੰਸਕਾਰ ਮੌਕੇ ਮ੍ਰਿਤਕ ਪ੍ਰਭਦੀਪ ਦੇ ਮਾਤਾ ਪਿਤਾ, ਭੈਣਾਂ ਅਤੇ ਪਰਿਵਾਰਿਕ ਮੈਬਰਾਂ ਸਮੇਤ ਪਿੰਡ ਦੇ ਸਰਪੰਚ ਮੱਖਣ ਸਿੰਘ ਤੋਂ ਇਲਾਵਾ ਇਲਾਕੇ ਦੇ ਲੋਕਾਂ ਵਲੋਂ ਸਰਬਤ ਦਾ ਭਲਾ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਰੀਬ ਪਰਿਵਾਰ ਡਾ. ਓਬਰਾਏ ਵਲੋ ਪਰਉਪਾਰੀ ਕਾਰਜ਼ ਕਰਦਿਆਂ ਦੁੱਖੀ ਪਰਿਵਾਰ ਨੂੰ ਬਹੁਤ ਵੱਡੀ ਰਾਹਤ ਅਤੇ ਧਰਾਸ ਦਿੱਤੀ ਗਈ ਹੈ।

 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …