ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਛੇਵੇਂ ਪਾਤਸ਼ਾਹ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਦੀ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ।ਉਨ੍ਹਾਂ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਸੰਗਤ ਨੂੰ ਅਪੀਲ ਕੀਤੀ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …