ਪ੍ਰਾਪਤ ਹੋਈਆਂ 142 ਰਿਪੋਰਟਾਂ ਨੈਗੇਟਿਵ
ਬਠਿੰਡਾ, 6 ਜੂਨ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜਿ਼ਲ੍ਹੇ ਦੀ ਮੌੜ ਤਹਿਸੀਲ ਵਿੱਚ ਇੱਕ ਵਿਅਕਤੀ ਦੀ ਕੋਵਿਡ-19 ਦੀ ਟੈਸਟ ਰਿਪੋਰਟ ਪਾਜ਼ਟਿਵ ਆਈ ਹੈ।ਇਸ
ਨਾਲ ਹੁਣ ਜਿਲ੍ਹੇ ਵਿੱਚ ਕਰੋਨਾ ਨਾਲ ਲੜਾਈ ਲੜ ਰਹੇ ਲੋਕਾਂ ਦੀ ਗਿਣਤੀ 11 ਹੋ ਗਈ ਹੈ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਇਹ ਬਾਲਗ ਵਿਅਕਤੀ ਹੈ, ਜੋ ਕਿ ਦਿੱਲੀ ਤੋਂ ਪਰਤਿਆ ਸੀ।ਜਿਲ੍ਹੇ ਵਿੱਚ ਆਉਣ ਤੋਂ ਲੈ ਕੇ ਉਹ ਹੋਮ ਕੁਆਰਨਟਾਈਨ ਵਿੱਚ ਸੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਅੱਜ 142 ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਹਨ।ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜਿਲ੍ਹੇ ਵਿੱਚ ਕੁੱਲ 61 ਲੋਕਾਂ ਦੀ ਕਰੋਨਾ ਟੈਸਟ ਰਿਪੋਰਟ ਪਾਜ਼ਟਿਵ ਆਈ ਹੈ।ਜਿੰਨ੍ਹਾਂ ਵਿਚੋਂ 50 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ 11 ਡਾਕਟਰੀ ਦੇਖ-ਰੇਖ ਹੇਠ ਹਨ।
ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਰ ਤੋਂ ਬਾਹਰ ਨਿਕਲਦੇ ਸਮੇਂ ਸਾਰੀਆਂ ਸਾਵਧਾਨੀਆਂ ਦਾ ਪਾਲਣ ਕਰਨ।ਉਨ੍ਹਾਂ ਨੇ ਕਿਹਾ ਕਿ ਜਨਤਕ ਥਾਵਾਂ ਤੇ ਦੁਸਰੇ ਵਿਅਕਤੀਆਂ ਦੀ ਸਿਹਤ ਸਥਿਤੀ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ਹੈ।ਇਸ ਲਈ ਜਨਤਕ ਥਾਂਵਾਂ ਤੇ ਮਾਸਕ ਲਾਜ਼ਮੀ ਪਾ ਕੇ ਰੱਖੋ ਅਤੇ ਇਕ ਦੂਜੇ ਤੋਂ 6 ਫੁੱਟ ਦੀ ਦੂਰੀ ਰੱਖੋ। ਉਨਾਂ ਨੇ ਬੱਚਿਆਂ ਤੇ ਬਜੁਰਗਾਂ ਨੂੰ ਘਰ ਤੋਂ ਨਾ ਨਿਕਲਣ ਦੀ ਸਲਾਹ ਦਿੱਤੀ।
Punjab Post Daily Online Newspaper & Print Media