Friday, November 22, 2024

ਜਿਲਾ ਪਠਾਨਕੋਟ ‘ਚ ਸ਼ਨੀਵਾਰ ਨੂੰ 4 ਲੋਕ ਕਰੋਨਾ ਪਾਜ਼ਟਿਵ ਆਏ

189 ਲੋਕਾਂ ਦੀ ਆਈ ਮੈਡੀਕਲ ਰਿਪੋਰਟ 4 ਕਰੋਨਾ ਪਾਜੀਟਿਵ ਅਤੇ 185 ਕਰੋਨਾ ਨੈਗੇਟਿਵ

ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਊਰੋ) – ਜਿਲਾ ਪਠਾਨਕੋਟ ਵਿੱਚ ਸ਼ਨੀਵਾਰ ਨੂੰ 189 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਨਾਂ ਵਿਚੋਂ 185 ਲੋਕ ਕਰੋਨਾ ਨੈਗੇਟਿਵ ਅਤੇ 4 ਲੋਕ ਕਰੋਨਾ ਪਾਜ਼ਟਿਵ ਹਨ।ਇਸ ਤਰਾਂ ਹੁਣ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਲੋਕਾਂ ਦੀ ਸੰਖਿਆ 86 ਹੋ ਗਈ ਹੈ।
ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਲੋਕਾਂ ਦੀ ਸੰਖਿਆ 86 ਹੋ ਗਈ ਹੈ, ਜਦ ਕਿ 4 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਕਾਰਨ ਮੋਤ ਹੋ ਚੁੱਕੀ ਹੈ।
              ਉਨਾਂ ਦੱਸਿਆ ਕਿ ਸ਼ਨੀਵਾਰ ਨੂੰ ਜੋ 4 ਲੋਕਾਂ ਦੀ ਕਰੋਨਾ ਪਾਜ਼ਟਿਵ ਰਿਪੋਰਟ ਆਈ ਹੈ, ਉਨਾਂ ਵਿਚੋਂ ਇਕ ਮਹਿਲਾ ਜੋ ਗਰਭਵਤੀ ਹੈ ਅਤੇ ਰਣਜੀਤ ਸਾਗਰ ਡੈਮ ਹਸਪਤਾਲ ਵਿੱਚ ਟੈਸਟ ਕਰਵਾਉਣ ਆਈ ਸੀ।ਉਸ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ, ਦੋ ਲੋਕ ਜੋ ਰਿਸ਼ਤੇ ਵਿੱਚ ਪਿਤਾ ਅਤੇ ਪੁੱਤਰ ਹਨ, ਨਜ਼ਦੀਕ ਕਮੇਟੀ ਘਰ ਰਹਿੰਦੇ ਹਨ। ਉਨਾਂ ਦੀ ਕਰੋਨਾ ਰਿਪੋਰਟ ਪਾਜ਼ਟਿਵ ਹੈ ਅਤੇ ਇੱਕ ਵਿਅਕਤੀ ਜੋ ਢਾਕੀ ਰੋਡ ਨਹਿਰੂ ਨਗਰ ਦਾ ਰਹਿਣ ਵਾਲਾ ਹੈ ਅਤੇ ਕਰੋਨਾ ਦੇ ਲੱਛਣ ਹੋਣ ਤੇ ਹਸਪਤਾਲ ਜਾਂਚ ਕਰਵਾਉਣ ਆਇਆ ਸੀ।ਉਸ ਦੀ ਕਰੋਨਾ ਰਿਪੋਰਟ ਪਾਜ਼ਟਿਵ ਆਈ ਹੈ।
                 ਉਨਾਂ ਜਿਲਾ ਪਠਾਨਕੋਟ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਗਰ ਕਿਸੇ ਵਿਅਕਤੀ ਨੂੰ ਜਦੋਂ ਕਰੋਨਾ ਦੇ ਲੱਛਣ ਦਿਖਣ ਲਗਦੇ ਹਨ ਤਾਂ ਪਰਿਵਾਰ ਇਸ ਗੱਲ ਨੂੰ ਇੰਨੀ ਗੰਭੀਰਤਾ ਵਿੱਚ ਨਹੀਂ ਲੈਂਦਾ ਅਤੇ ਜਦ ਤੱਕ ਬੀਮਾਰੀ ਦਾ ਪਤਾ ਚੱਲਦਾ ਹੈ।ਉਸ ਸਮੇਂ ਤੱਕ ਬਹੁਤ ਦੇਰ ਹੋ ਚੁੱਕੀ ਹੁੰਦੀ ਹੈ।ਉਨਾਂ ਕਿਹਾ ਕਿ ਲੋਕਾਂ ਨੂੰ ਇਹ ਅਪੀਲ ਹੈ ਕਿ ਅਗਰ ਕਿਸੇ ਤਰਾਂ ਦੇ ਕਿਸੇ ਵੀ ਵਿਅਕਤੀ ਨੂੰ ਕੋਈ ਕਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਜਾਵੇ।
ਜਾਣਕਾਰੀ ਦਿੰਦਿਆਂ ਡਾ. ਵਿਨੋਦ ਸਰੀਨ ਸਿਵਲ ਸਰਜਨ ਪਠਾਨਕੋਟ ਨੇ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਹੁਣ ਤੱਕ 86 ਲੋਕ ਕਰੋਨਾ ਪਾਜ਼ਟਿਵ ਪਾਏ ਗਏ ਹਨ, ਜਿਨਾ ਵਿਚੋਂ ਚਾਰ ਲੋਕਾਂ ਦੀ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਹੁਣ ਤੱਕ 43 ਲੋਕ ਕਰੋਨਾ ਵਾਇਰਸ ਤੋਂ ਰਿਕਵਰ ਹੋ ਚੁੱਕੇ ਹਨ ਅਤੇ ਆਪਣੇ ਘਰਾਂ ਵਿੱਚ ਆਪਣੇ ਪਰਿਵਾਰ ਦੇ ਨਾਲ ਰਹਿ ਰਹੇ ਹਨ।39 ਲੋਕ ਇਸ ਸਮੇਂ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਮਰੀਜ਼ ਹਨ ਜਿਨਾਂ ਵਿੱਚੋਂ 31 ਲੋਕਾਂ ਦਾ ਇਲਾਜ ਪਠਾਨਕੋਟ ਵਿਖੇ ਣਾਏ ਆਈਸੋਲੇਸ਼ਨ ਹਸਪਤਾਲ ਵਿੱਚ ਕੀਤਾ ਜਾ ਰਿਹਾ ਹੈ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …