ਪਟਿਆਲਾ, 6 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਭੇਜੇ ਸੈਂਪਲਾਂ ਵਿਚੋਂ 451
ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ ਵਿਚੋਂ 443 ਸੈਂਪਲਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਅਤੇ 8 ਕੋਵਿਡ ਪੌਜ਼ਟਿਵ ਕੇਸ ਆਏ ਹਨ। ਜਿਨ੍ਹਾਂ ਵਿਚੋਂ 7 ਜਿਲ੍ਹਾ ਪਟਿਆਲਾ ਅਤੇ ਇੱਕ ਜਿਲ੍ਹਾ ਸੰਗਰੂਰ ਨਾਲ ਸਬੰਧਤ ਹੈ।ਪੌਜ਼ਟਿਵ ਕੇਸਾਂ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਰਾਜਪੁਰਾ ਦੇ ਭਾਈ ਮਤੀ ਦਾਸ ਗੁਰਦੁਆਰੇ ਕੋਲ ਰਹਿਣ ਵਾਲਾ ਇੱਕ ਪੰਜ ਮੈਂਬਰੀ ਪਰਿਵਾਰ ਜੋ ਕਿ ਚੋਰੀ ਛਿਪੇ ਕੁੱਝ ਦਿਨ ਪਹਿਲਾ ਦਿੱਲੀ ਤੋਂ ਵਾਪਸ ਰਾਜਪੁਰਾ ਪਰਤੇ ਸਨ, ਦੇ ਬਾਹਰੀ ਰਾਜਾਂ ਤੋਂ ਆਉਣ ਕਾਰਨ ਕਰੋਨਾ ਜਾਂਚ ਸਬੰਧੀ ਸੈਂਪਲ ਲਏ ਗਏ ਸਨ, ਜੋ ਕਿ ਪੰਜੇ ਹੀ ਕੋਵਿਡ ਪੌਜਟਿਵ ਆਏ ਹਨ।ਪੁਰਾਣਾ ਰਾਜਪੁਰਾ ਦਾ ਰਹਿਣ ਵਾਲਾ ਹੀ ਇੱਕ 42 ਸਾਲਾ ਵਿਅਕਤੀ ਜੋ ਕਿ ਵਿਦੇਸ਼ ਤੋਂ ਆਉਣ ਕਾਰਨ ਬਹਾਦਰਗੜ੍ਹ ਵਿਖੇ ਗੁਰਦੁਆਰਾ ਸਾਹਿਬ ਵਿਖੇ ਇਕਾਂਤਵਾਸ ਵਿਚ ਰਹਿ ਰਿਹਾ ਸੀ, ਦੀ ਵੀ ਕੋਵਿਡ ਜਾਂਚ ਪੌਜਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਬਲਾਕ ਪਾਤੜਾਂ ਦੇ ਪਿੰਡ ਸ਼ੇਰਗੜ੍ਹ ਦਾ ਰਹਿਣ ਵਾਲਾ 26 ਸਾਲਾ ਨੌਜਵਾਨ ਜੋ ਕਿ ਬਾਹਰੀ ਰਾਜ ਤੋਂ ਆਇਆ ਸੀ ਦਾ ਵੀ ਕੋਵਿਡ ਜਾਂਚ ਸੈਂਪਲ ਰਿਪੋਰਟ ਪੌਜਟਿਵ ਆਈ ਹੈ।ਸੰਗਰੂਰ ਨਾਲ ਸਬੰਧਤ ਮਲੇਰਕੋਟਲਾ ਦਾ ਰਹਿਣ ਵਾਲਾ 70 ਸਾਲਾ ਬਜੁਰਗ ਜੋ ਕਿ ਕਿਸੇ ਬਿਮਾਰੀ ਕਾਰਨ ਪਟਿਆਲਾ ਵਿਖੇ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਲਈ ਆਇਆ ਸੀ ਅਤੇ ਉਸ ਦਾ ਕੋਵਿਡ ਜਾਂਚ ਸਬੰਧੀ ਲਿਆ ਸੈਂਪਲ ਕੋਵਿਡ ਪੌਜਟਿਵ ਪਾਇਆ ਗਿਆ ਹੈ ਜਿਸ ਦੀ ਸੂਚਨਾ ਸਿਵਲ ਸਰਜਨ ਸੰਗਰੂਰ ਨੂੰ ਦੇ ਦਿੱਤੀ ਗਈ ਹੈ।
ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਪੌਜਟਿਵ ਆਏ ਇਹਨਾਂ ਸਾਰੇ ਵਿਅਕਤੀਆਂ ਨੂੰ ਰਾਜਿੰਦਰਾ ਹਸਪਤਾਲ ਦੇ ਕਰੋਨਾ ਵਾਰਡ ਵਿਚ ਸ਼ਿਫ਼ਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਉਨ੍ਹਾਂ ਦੇ ਵੀ ਕੋਵਿਡ ਜਾਂਚ ਸਬੰਧੀ ਸੈਂਪਲ ਲਏ ਜਾਣਗੇ।ਉਨ੍ਹਾਂ ਦੱਸਿਆ ਕਿ ਪੌਜਟਿਵ ਆਏ ਜਿਆਦਾਤਰ ਵਿਅਕਤੀ ਬਾਹਰੀ ਰਾਜਾਂ ਤੋਂ ਜਾਂ ਵਿਦੇਸ਼ਾਂ ਤੋਂ ਆਉਣ ਦੀ ਹਿਸਟਰੀ ਨਾਲ ਸਬੰਧਤ ਹਨ, ਇਸ ਲਈ ਉਨ੍ਹਾਂ ਬਾਹਰੀ ਰਾਜਾਂ ਤੋਂ ਜਿਲ੍ਹੇ ਵਿਚ ਆ ਰਹੇ ਯਾਤਰੂਆਂ ਨੂੰ ਅਪੀਲ ਕੀਤੀ ਕਿ ਉਹ ਚਾਹੇ ਕਿਸੇ ਵੀ ਸਾਧਨ ਰਾਹੀ ਆਪਣੇ ਘਰ ਆ ਰਹੇ ਹਨ ਤਾਂ ਉਹ ਆਪਣੀ ਸੂਚਨਾ ਜਿਲ੍ਹਾ ਸਿਹਤ ਵਿਭਾਗ ਦੇ ਕੰਟਰੋਲ ਰੂਮ ਨੰਬਰ 0175- 5128793 ਜਾਂ 0175- 5127793 ‘ਤੇ ਜਰੂਰ ਦੇਣ ਤਾਂ ਜੋ ਸਿਹਤ ਵਿਭਾਗ ਦੀਆਂ ਟੀਮਾਂ ਵੱਲ ਉਨ੍ਹਾਂ ਨੂੰ ਕੁਆਰਨਟੀਨ ਕਰਕੇ ਸਕਰੀਨਿੰਗ ਕੀਤੀ ਜਾ ਸਕੇ ਅਤੇ ਗਾਈਡ ਲਾਈਨਜ਼ ਅਨੁਸਾਰ ਉਨ੍ਹਾਂ ਦੀ ਕੋਵਿਡ ਸਬੰਧੀ ਸੈਂਪਲਿੰਗ ਕੀਤੀ ਜਾ ਸਕੇ।
ਸਿਵਲ ਸਰਜਨ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਅੱਜ ਚਾਰ ਹੋਰ ਵਿਅਕਤੀ ਜਿਨ੍ਹਾਂ ਵਿਚੋਂ ਤਿੰਨ ਰਾਜਪੁਰਾ ਅਤੇ ਇੱਕ ਪਟਿਆਲਾ ਨਾਲ ਸਬੰਧਤ ਹੈ, ਨੂੰ ਵੀ ਕਰੋਨਾ ਤੋਂ ਠੀਕ ਹੋਣ ਅਤੇ ਗਾਈਡ ਲਾਈਨ ਅਨੁਸਾਰ ਹਸਪਤਾਲ ਤੋਂ ਛੁੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।ਇਸ ਤਰਾਂ ਹੁਣ ਤੱਕ ਕਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 113 ਹੋ ਗਈ ਹੈ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਵੀ ਜਿਲ੍ਹੇ ਵਿਚ ਵੱਖ-ਵੱਖ ਥਾਵਾਂ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੁੱਲ 441 ਸੈਂਪਲ ਲਏ ਗਏ ਹਨ।ਜਿਨ੍ਹਾਂ ਵਿਚੋਂ ਪੌਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾਂ ਤੋਂ ਆ ਰਹੇ ਯਾਤਰੀਆਂ, ਲੇਬਰ, ਫਲੂ ਲੱਛਣਾਂ ਵਾਲੇ ਮਰੀਜ਼, ਟੀ.ਬੀ ਮਰੀਜ਼, ਸਿਹਤ ਵਿਭਾਗ ਦੇ ਫ਼ਰੰਟਲਾਈਨ ਵਰਕਰ, ਪੁਲਿਸ ਮੁਲਾਜ਼ਮ ਆਦਿ ਦੇ ਸੈਂਪਲ ਸ਼ਾਮਲ ਹਨ।ਜਿਨ੍ਹਾਂ ਦੀ ਰਿਪੋਰਟ ਕੱਲ੍ਹ ਨੂੰ ਆਵੇਗੀ।
ਜਿਲ੍ਹੇ ਵਿੱਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਹੁਣ ਤੱਕ ਕੋਵਿਡ ਜਾਂਚ ਸਬੰਧੀ 7763 ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾਂ ਵਿਚੋਂ ਜਿਲ੍ਹਾ ਪਟਿਆਲਾ 137 ਕੋਵਿਡ ਪੌਜਟਿਵ, 6895 ਨੈਗੇਟਿਵ ਅਤੇ 868 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਪੌਜ਼ਟਿਵ ਕੇਸਾਂ ਵਿੱਚੋਂ ਦੋ ਪੌਜਟਿਵ ਕੇਸ ਦੀ ਮੌਤ ਹੋ ਚੁੱਕੀ ਹੈ, 113 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 22 ਹੈ ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media