ਹੁਸ਼ਿਆਰਪੁਰ, 6 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ ਲਏ ਗਏ ਸੈਂਪਲਾਂ ‘ਚ 3154
ਵਿਅਕਤੀਆਂ ਦੇ ਸੈਂਪਲ ਨੈਗੇਟਿਵ ਆਏ ਹਨ ਅਤੇ 118 ਵਿਅਕਤੀਆਂ ਨੇ ਕੋਰੋਨਾ ਖਿਲਾਫ਼ ਫਤਿਹ ਪਾ ਲਈ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ `ਮਿਸ਼ਨ ਫਤਿਹ` ਤਹਿਤ ਜਿਥੇ ਕੁਆਰਨਟੀਨ ਵਿਅਕਤੀਆਂ ਨੂੰ ਕੋਵਾ ਐਪ ਡਾਊਨਲੋਡ ਕਰਵਾਇਆ ਜਾ ਰਿਹਾ ਹੈ, ਉਥੇ ਮਾਸਕ ਯਕੀਨੀ ਬਣਾਉਣ ਦੇ ਨਾਲ-ਨਾਲ ਜਨਤਕ ਥਾਵਾਂ `ਤੇ ਥੁੱਕਣ ਵਾਲਿਆਂ ਨੂੰ ਜ਼ੁਰਮਾਨਾ ਵੀ ਕੀਤਾ ਜਾ ਰਿਹਾ ਹੈ।ਉਨਾਂ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਤੇ ਸਮੇਂ-ਸਮੇਂ `ਤੇ 20 ਸੈਕੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।
ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ 4024 ਸੈਂਪਲ ਲਏ ਗਏ ਹਨ, ਜਿਸ ਵਿੱਚ 3154 ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 711 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਉਨਾਂ ਕਿਹਾ ਕਿ ਹੁਣ ਤੱਕ ਪੋਜ਼ੀਟਿਵ ਕੇਸਾਂ ਦੀ ਗਿਣਤੀ 135 ਹੋ ਗਈ ਹੈ, 12 ਐਕਟਿਵ ਮਰੀਜ਼ ਹਨ, 5 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।ਉਨਾਂ ਕਿਹਾ ਕਿ ਉਕਤ ਤੋਂ ਇਲਾਵਾ 24 ਇਨਵੈਲਿਡ ਸੈਂਪਲ ਵੀ ਸਾਹਮਣੇ ਆਏ ਹਨ।ਉਨਾਂ ਦੱਸਿਆ ਕਿ ਜ਼ਿਲੇ ਵਿੱਚ ਅੱਜ 389 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।
Check Also
ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …
Punjab Post Daily Online Newspaper & Print Media