ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਦੀ +2 ਦੀ ਹੋਣਹਾਰ ਵਿਦਿਆਰਥਣ ਸਮਰੀਤ ਕੌਰ ਨੇ ਬੀ.ਬੀ.ਕੇ ਡੀ.ਏ.ਵੀ ਕਾਲਜ ਆਫ ਐਜੂਕੇਸ਼ਨ ਬੇਰੀ ਗੇਟ ਦੇ ਪੀ.ਜੀ ਡਿਪਾਰਟਮੈਂਟ ਆਫ ਫਾਈਨ ਆਰਟਸ ਵਲੋਂ ਪਿਛਲੇ ਦਿਨੀ ਕਰਵਾਏ ਗਏ ‘ਕੋਰੋਨਾ ਮਾਹਮਾਰੀ ਦੇ ਖਿਲਾਫ ਜੰਗ’ ਵਿਸ਼ੇ ‘ਤੇ ਆਨਲਾਈਨ ਪੇਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ‘ਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਸਕੂਲ ‘ਚ ਪੜ੍ਹਦੀ +2 ਦੀ ਵਿਦਿਆਰਥਣ ਹਰਲੀਨ ਕੌਰ ਨੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।ਇੰਨ੍ਹਾਂ ਦੋਨਾਂ ਵਿਦਿਆਰਥਣਾਂ ਨੂੰ ਈ-ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਚੇਅਰਮੈਨ ਸਕੂਲਜ਼ ਭਾਗ ਸਿੰਘ ਅਣਖੀ, ਮੈਂਬਰ ਇੰਚਾਰਜ ਹਰੀ ਸਿੰਘ, ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਰੇਣੂ ਆਹੂਜਾ ਨੇ ਵਿਦਿਆਰਥਣਾਂ ਅਤੇ ਸਕੂਲ ਦੀ ਆਰਟ ਅਧਿਆਪਕਾ ਸ਼੍ਰੀਮਤੀ ਇੰਦਰਪ੍ਰੀਤ ਕੌਰ ਨੂੰ ਵਧਾਈ ਦਿੱਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …