Monday, April 27, 2026

`ਮਿਸ਼ਨ ਫ਼ਤਿਹ` ਤਹਿਤ ਨਮੂਨੇ ਲੈਣ ਦੀ ਦਰ ਪਟਿਆਲਾ ਜ਼ਿਲ੍ਹੇ `ਚ ਦੁੱਗਣੀ ਤੋਂ ਵੀ ਵਧਾਈ

ਬਾਹਰੋਂ ਆਉਣ ਵਾਲਿਆਂ ਦੇ ਟੈਸਟ ਲਾਜ਼ਮੀ – ਸਿਵਲ ਸਰਜਨ 

ਪਟਿਆਲਾ, 7 ਜੂਨ (ਪੰਜਾਬ ਪੋਸਟ ਬਿਊਰੋ) – ਕੋਰੋਨਾਵਾਇਰਸ ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ

File Photo

ਕੈਪਟਨ ਅਮਰਿੰਦਰ ਸਿੰਘ ਵਲੋਂ ਮਹੀਨਾ ਭਰ ਚੱਲਣ ਵਾਲੇ `ਮਿਸ਼ਨ ਫ਼ਤਿਹ` ਨੂੰ ਕਾਮਯਾਬ ਕਰਨ ਲਈ ਸਿਹਤ ਵਿਭਾਗ ਨੇ ਹੁਣ ਕੋਵਿਡ-19 ਦੇ ਟੈਸਟਾਂ ਲਈ ਲਏ ਵਾਲੇ ਨਮੂਨਿਆਂ ਦੀ ਦਰ ਹੁਣ ਦੁੱਗਣੀ ਤੋਂ ਵੀ ਵਧਾ ਦਿੱਤੀ ਹੈ।ਪਟਿਆਲਾ ਜ਼ਿਲ੍ਹੇ `ਚ ਪਹਿਲਾਂ ਰੋਜ਼ਾਨਾ ਨਮੂਨੇ ਇਕੱਤਰ ਕਰਨ ਦੀ ਔਸਤ 150 ਤੋਂ 200 ਦੇ ਲਗਪਗ ਸੀ, ਪਰੰਤੂ ਮਿਸ਼ਨ ਫ਼ਤਿਹ ਦੀ ਕਾਮਯਾਬੀ ਲਈ ਇਸ ਨੂੰ ਹੁਣ 400 ਤੋਂ 450 ਤੱਕ ਲੈ ਆਂਦਾ ਹੈ ਅਤੇ ਇਸ ਨੂੰ 700 ਤੱਕ ਲਿਜਾਇਆ ਜਾਵੇਗਾ।ਪਟਿਆਲਾ ਜ਼ਿਲ੍ਹੇ ਵਿੱਚ ਸਥਾਨਕ ਪੱਧਰ `ਤੇ ਪਿਛਲੇ 15 ਦਿਨਾਂ `ਚ ਕੇਵਲ 2 ਪਾਜ਼ਿਟਿਵ ਮਾਮਲੇ ਸਾਹਮਣੇ ਆਏ ਜਦੋਂਕਿ 1300 ਦੇ ਕਰੀਬ ਬਾਹਰੋਂ ਆਉਣ ਵਾਲੇ ਲੋਕਾਂ ਵਿੱਚੋਂ 12 ਦੇ ਆਸਪਾਸ ਪਾਜ਼ਿਟਿਵ ਮਾਮਲੇ ਸਾਹਮਣੇ ਆਏ ਸਨ।
             ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਵਿਦੇਸ਼ਾਂ ਤੇ ਬਾਹਰਲੇ ਰਾਜਾਂ ਤੋਂ ਪਟਿਆਲਾ ਆਉਣ ਵਾਲਿਆਂ ਸਮੇਤ ਮਜ਼ਦੂਰਾਂ, ਟੀ.ਬੀ ਤੇ ਫਲੂ ਦੇ ਲੱਛਣਾਂ ਵਾਲੇ ਮਰੀਜ਼ਾਂ ਅਤੇ ਪਾਜ਼ਟਿਵ ਕੇਸਾਂ ਦੇ ਸੰਪਰਕਾਂ ਦੇ ਨਮੂਨੇ ਲੈਣ ਦੇ ਨਾਲ-ਨਾਲ ਇਸ ਮਹਾਂਮਾਰੀ ਵਿਰੁੱਧ ਜੰਗ ਮਿਸ਼ਨ ਫ਼ਤਿਹ ਨੂੰ ਜਿਤਾਉਣ ਵਾਲੇ ਕੋਰੋਨਾ ਯੋਧਿਆਂ, ਜਿਨ੍ਹਾਂ `ਚ ਸਿਹਤ ਵਿਭਾਗ ਦੇ ਫਰੰਟ ਲਾਈਨ ਯੋਧੇ, ਪੁਲਿਸ ਮੁਲਾਜਮ ਅਤੇ ਸਫ਼ਾਈ ਕਰਮਚਾਰੀਆਂ ਦੇ ਨਮੂਨੇ ਲੈਣ ਦੀ ਦਰ `ਚ ਵੀ ਵਾਧਾ ਕੀਤਾ ਹੈ।
         ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੌਰਾਨ ਬਜ਼ੁਰਗਾਂ ਦੀ ਦੇਖਭਾਲ, ਇਲਾਕੇ ਵਿਚ ਬਾਹਰੀ ਲੋਕਾਂ ਦੇ ਦਾਖ਼ਲੇ ਪ੍ਰਤੀ ਜਾਗਰੂਕ ਰਹਿਣ, ਵਾਇਰਸ ਦੀ ਲਾਗ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਤੋਂ ਸੁਰੱਖਿਅਤ ਦੂਰੀ ਬਣਾ ਕੇ ਰੱਖਣ ਲਈ ਕੋਵਾ ਐਪ ਦੀ ਵਰਤੋਂ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਗਤੀਵਿਧੀਆਂ ਵੀ ਚਲਾਈਆਂ ਜਾ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਐਪਿਡੀਮੋਲੋਜਿਸਟ ਡਾ. ਸੁਮੀਤ ਸਿੰਘ ਵੀ ਮੌਜੂਦ ਸਨ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …