ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲੋਕ -ਡਿਪਟੀ ਕਮਿਸ਼ਨਰ
ਲੁਧਿਆਣਾ, 7 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ
ਕੋਵਿਡ 19 ਬਿਮਾਰੀ ਤੋਂ ਪੀੜਤ 16 ਹੋਰ ਮਾਮਲੇ ਸਾਹਮਣੇ ਆਏ ਹਨ। ਜਿਨਾਂ ਵਿਚੋਂ 12 ਜ਼ਿਲਾ ਲੁਧਿਆਣਾ ਨਾਲ ਸੰਬੰਧਤ ਅਤੇ ਬਾਕੀ 4 ਬਾਹਰੀ ਜ਼ਿਲਿਆਂ ਅਤੇ ਰਾਜਾਂ ਨਾਲ ਸੰਬੰਧਤ ਹਨ। ਉਨਾਂ ਦੱਸਿਆ ਕਿ ਜ਼ਿਲਾ ਲੁਧਿਆਣਾ ਨਾਲ ਸੰਬੰਧਤ ਇਨਾਂ ਮਰੀਜ਼ਾਂ ਵਿੱਚੋਂ 1 ਜੱਸੋਵਾਲ ਕੁਲਾਰ, 1 ਲੱਕੜ ਮੰਡੀ ਦੋਰਾਹਾ, 1 ਦਸ਼ਮੇਸ਼ ਨਗਰ, 1 ਸਿਵਲ ਲਾਈਨਜ਼, 1 ਜੈਨ ਕਲੋਨੀ, 1 ਕੋਟ ਮੰਗਲ ਸਿੰਘ, 1 ਇਸਲਾਮਗੰਜ, 1 ਅਮਰਪੁਰਾ, 1 ਪ੍ਰੇਮ ਨਗਰ, 1 ਮੁੰਡੀਆਂ, 1 ਹਬੀਬਗੰਜ ਨਾਲ ਸੰਬੰਧਤ ਹਨ।ਜਦਕਿ 2 ਦਿੱਲੀ, 1 ਜਲੰਧਰ, 1 ਫਾਜ਼ਿਲਕਾ ਨਾਲ ਸੰੰਬੰਧਤ ਹੈ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ `ਮਿਸ਼ਨ ਫਤਹਿ` ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। 7 ਜੂਨ, 2020 ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 164 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।ਇੱਕ ਕੋਰੋਨਾ ਪੀੜਤ ਔਰਤ ਦੀ ਬੀਤੀ ਰਾਤ ਡੀ. ਐਮ.ਸੀ ਹਸਪਤਾਲ ਵਿਖੇ ਮੌਤ ਹੋ ਗਈ।
ਉਨਾਂ ਕਿਹਾ ਕਿ ਜ਼ਿਲਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 10906 ਨਮੂਨੇ ਲਏ ਗਏ ਹਨ, ਜਿਨਾਂ ਵਿਚੋਂ 9755 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨਾਂ ਵਿੱਚੋਂ 9407 ਨਤੀਜੇ ਨੈਗੇਟਿਵ ਆਏ ਹਨ, ਜਦਕਿ 1151 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ 247 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 101 ਮਰੀਜ਼ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ।ਬਦਕਿਸਮਤੀ ਨਾਲ 10 ਮੌਤਾਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ ਅਤੇ 7 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।ਹੁਣ ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 164 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿਚੋਂ ਛੱਟੀ ਦੇ ਦਿੱਤੀ ਗਈ ਹੈ।
ਉਨਾਂ ਕਿਹਾ ਕਿ ਹੁਣ 7998 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1719 ਵਿਅਕਤੀ ਇਕਾਂਤਵਾਸ ਹਨ।ਅੱਜ ਵੀ 199 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਅੱਜ ਵੀ 702 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।ਜਿਨਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
Punjab Post Daily Online Newspaper & Print Media