Friday, November 22, 2024

ਬਠਿੰਡਾ ਜਿਲ੍ਹੇ ‘ਚ ਇਕ ਰਿਪੋਰਟ ਆਈ ਪਾਜ਼ਟਿਵ

ਇੱਕ ਹੋਰ ਵਿਅਕਤੀ ਨੇ ਕਰੋਨਾ ਨੂੰ ਦਿੱਤੀ ਮਾਤ

ਬਠਿੰਡਾ, 7 ਜੂਨ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜਿਲ੍ਹੇ ਵਿਚ ਅੱਜ ਇੱਕ ਹੋਰ ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਆਪਣੇ ਘਰ ਪਰਤ ਗਿਆ।ਜਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਜਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 11 ਰਹਿ ਗਈ ਹੈ।ਇਸ ਤਰਾਂ ਹੁਣ ਜਿਲ੍ਹੇ ਵਿੱਚ ਕੋਵਿਡ 19 ਬਿਮਾਰੀ ਤੇ ਫਤਹਿ ਹਾਸਲ ਕਰਨ ਵਾਲਿਆਂ ਦੀ ਗਿਣਤੀ 51 ਹੋ ਗਈ ਹੈ।
                 ਡਿਪਟੀ ਕਮਿਸ਼਼ਨਰ ਨੇ ਦੱਸਿਆ ਕਿ ਦ੍ਰਿੜ ਇੱਛਾ ਸ਼ਕਤੀ ਨਾਲ ਅਸੀਂ ਇਸ ਬਿਮਾਰੀ ਨੂੰ ਮਾਤ ਦੇ ਸਕਦੇ ਹਾਂ। ਉਨ੍ਹਾਂ ਨੇ ਕਿਹਾ ਕਿ ਸਭ ਤੋਂ ਚੰਗੀ ਗੱਲ ਇਹੀ ਹੋਵੇਗੀ ਕਿ ਬਿਮਾਰੀ ਸਾਡੇ ਤੱਕ ਆਵੇ ਹੀ ਨਾ।ਇਸ ਲਈ ਜਰੂਰੀ ਹੈ ਕਿ ਅਸੀਂ ਸਿਹਤ ਵਿਭਾਗ ਵਲੋਂ ਦੱਸੀਆਂ ਸਾਵਧਾਨੀਆਂ ਦਾ ਪਾਲਣ ਕਰੀਏ।ਉਨ੍ਹਾਂ ਨੇ ਕਿਹਾ ਕਿ ਇਸੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਿਸ਼ਨ ਫ਼ਤਹਿ ਆਰੰਭਿਆ ਗਿਆ ਹੈ।ਜਿਸ ਦਾ ਉਦੇਸ਼ ਲੋਕਾਂ ਨੂੰ ਮਾਸਕ ਪਹਿਨਣ, ਹੱਥ ਧੋਣ ਅਤੇ ਸਮਾਜਿਕ ਦੂਰੀ ਰੱਖਣ ਦੇ ਨਿਯਮ ਦਾ ਸਖਤੀ ਨਾਲ ਪਾਲਣ ਕਰਨ ਲਈ ਪ੍ਰੇਰਿਤ ਕਰਨਾ ਹੈ।
                        ਜਿਲ੍ਹਾ ਬਠਿੰਡਾ ਵਿੱਚ ਅੱਜ ਇਕ ਹੋਰ ਵਿਅਕਤੀ ਦੀ ਕਰੋਨਾ ਰਿਪੋਰਟ ਪਾਜ਼ਟਿਵ ਆਈ ਹੈ।ਇਹ ਗੋਣੇਆਣਾ ਇਲਾਕੇ ਨਾਲ ਸਬੰਧਤ ਹੈ ਅਤੇ ਇਸ ਦਾ ਦਿੱਲੀ ਯਾਤਰਾ ਦਾ ਪਿਛੋਕੜ ਹੈ ਅਤੇ ਫਿਲਹਾਲ ਇਹ ਦਿੱਲੀ ਗਿਆ ਹੋਇਆ ਹੈ।ਇਹ ਵਿਅਕਤੀ ਪੁਰਸ਼਼ ਹੈ ਅਤੇ ਬਾਲਗ ਹੈ।ਇਸ ਤੋਂ ਬਿਨ੍ਹਾਂ ਅੱਜ 142 ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਹਨ।ਜਿਲ੍ਹੇ ਵਿੱਚ ਹੁਣ ਤੱਕ ਕੁੱਲ 62 ਲੋਕਾਂ ਦੀਆਂ ਰਿਪੋਰਟਾਂ ਕਰੋਨਾ ਪਾਜ਼ਟਿਵ ਆਈਆਂ ਹਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …