Wednesday, August 12, 2026

2022 ਦੀਆਂ ਚੋਣਾਂ ਲਈ ਅਕਾਲੀ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਲਾਮਬੰਦ – ਹਰੀ ਸਿੰਘ

ਧੂਰੀ, 8 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਿੰਡ ਕਾਂਝਲਾ ਵਿਖੇ ਸਾਬਕਾ ਮੰਤਰੀ ਸਵ. ਗੋਬਿੰਦ ਸਿੰਘ ਕਾਂਝਲਾ ਦੇ ਸਪੁੱਤਰ ਤੇ ਸਰਪੰਚ ਅਮਨਦੀਪ ਸਿੰਘ ਕਾਂਝਲਾ ਅਤੇ ਪੰਚਾਇਤ ਮੈਂਬਰਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜਬੂਤ ਕਰਨ ਲਈ ਹਲਕਾ ਧੂਰੀ ਦੇ ਇੰਚਾਰਜ਼ ਹਰੀ ਸਿੰਘ ਨਾਲ ਇੱਕ ਮੀਟਿੰਗ ਕੀਤੀ।ਜਿਸ ਦੋਰਾਨ ਉਹਨਾਂ ਨੇ ਅਕਾਲੀ ਦਲ ਨੂੰ ਪਿੰਡਾਂ ਵਿੱਚ ਹੋਰ ਮਜ਼ਬੂਤ ਕਰਨ ਲਈ ਮੁਹਿੰਮ ਚਲਾਉਣ ਦਾ ਹੁੰਗਾਰਾ ਭਰਿਆ।ਹਰੀ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਕਾਲੀ ਲੀਡਰਸ਼ਿਪ ਨੂੰ ਆਪੋ-ਆਪਣੇ ਹਲਕਿਆਂ ਦੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਉਹਨਾਂ ਨੂੰ ਲਾਮਬੰਦ ਕਰਦੇ ਹੋਏ 2022 ਦੀਆਂ ਚੋਣਾਂ ਦਾ ਮੁੱਢ ਬੰਨਣ ਦੇ ਆਦੇਸ਼ ਦੇ ਦਿੱਤੇ ਹਨ।ਜਿਸ ਦੇ ਚੱਲਦਿਆਂ ਵੱਖ-ਵੱਖ ਪਿੰਡਾਂ ਵਿੱਚ ਵਰਕਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਨੌਜਵਾਨਾਂ ਨੂੰ ਦਲ ਨਾਲ ਜੋੜਿਆ ਜਾ ਰਿਹਾ ਹੈ।
                  ਇਸ ਮੌਕੇ ਜਗਰੂਪ ਸਿੰਘ ਲੱਡਾ ਮੈਂਬਰ ਬਲਾਕ ਸੰਮਤੀ, ਦਰਸ਼ਨ ਸਿੰਘ ਕਾਂਝਲਾ, ਬ੍ਰਿਜ ਲਾਲ ਕਾਂਝਲਾ ਅਤੇ ਮਹਿੰਦਰ ਸਿੰਘ ਕਾਂਝਲਾ ਆਦਿ ਵੀ ਹਾਜ਼ਰ ਸਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …