Wednesday, August 12, 2026

ਮਿਸ਼ਨ ਫ਼ਤਿਹ ਤਹਿਤ ਸਖਤੀ – ਜਨਤਕ ਸਥਾਨਾਂ ’ਤੇ ਥੁੱਕਣ ‘ਤੇ ਮਾਸਕ ਨਾ ਲਗਾਉਣ ਦਾ ਹੋਵੇਗਾ ਜੁਰਮਾਨਾ

ਵਾਹਨਾਂ ’ਚ ਸਵਾਰੀਆਂ ਦੀ ਨਿਯਮਿਤ ਗਿਣਤੀ ਦੀ ਉਲੰਘਣਾ ’ਤੇ ਹੋਵੇਗੀ ਕਾਰਵਾਈ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕੋਰੋਨਾ ਦੇ ਖਤਰੇ ਤੋਂ ਸੁਚੇਤ ਕਰਨ ਦੀ ਕੋਸ਼ਿਸ਼ਾਂ ਦੀਆਂ ਜਾਣ ਬੁੱਝ ਕੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਮਿਸ਼ਨਰ ਪੁਲਿਸ ਵਲੋਂ ਸਖਤੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
              ਕਮਿਸ਼ਨਰ ਪੁਲਿਸ ਡਾ. ਸੁਖਚੈਨ ਸਿੰਘ ਗਿੱਲ ਨੇ ਜਵਾਨਾਂ ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਕੋੋਰੋਨਾ ਤੋਂ ਬਚਾਅ ਲਈ ਸਭ ਤੋਂ ਜ਼ਰੂਰੀ ਨਿਯਮਾਂ ’ਚ ਮੂੰਹ ਤੇ ਮਾਸਕ ਪਹਿਨਣਾ ਤੇ ਜਨਤਕ ਥਾਵਾਂ ’ਤੇ ਬਿਲਕੁੱਲ ਵੀ ਨਾ ਥੁੱਕਣ ਨੂੰ ਹਰ ਹਾਲਤ ਵਿੱਚ ਯਕੀਨੀ ਬਣਾਉਣ।ਜੋ ਲੋਕ ਇਨ੍ਹਾਂ ਜ਼ਰੂਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਣ ਕੱਟ ਕੇ 500 ਰੁਪਏ ਦਾ ਜੁਰਮਾਨਾ ਵਸੂਲ਼ਿਆ ਜਾਵੇ।
                ਉਨ੍ਹਾਂ ਕਿਹਾ ਕਿ ਤੀਸਰੀ ਗਲਤੀ ਕਰਦਿਆਂ ਵਾਹਨਾਂ ’ਚ ਮਿੱਥੀ ਗਿਣਤੀ ਤੋਂ ਵਧੇਰੇ ਸਵਾਰੀਆਂ ਨੂੰ ਬਿਠਾਉਣ ਵਾਲਿਆਂ ਖਿਲਾਫ ਸਖਤੀ ਕੀਤੀ ਜਾਵੇ
ਇਸੇ ਦੌਰਾਨ ਜ਼ਿਲ੍ਹੇ ’ਚ ਲੋਕ ਜਾਗਰੁਕਤਾ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨਾਲ-ਨਾਲ ਜੀ.ਓ.ਜੀ
                ਆਪਣੇ ਪੱਧਰ ‘ਤੇ ਪਿੰਡਾਂ ਵਿਚ ਲੋਕਾਂ ਨੂੰ ਮੂੰਹ ਢੱਕ ਕੇ ਰੱਖਣ, ਹੱਥਾਂ ਨੂੰ ਨਿਸ਼ਚਿਤ ਸਮੇਂ ਬਾਅਦ ਧੋਣ, ਇੱਕ ਦੂਸਰੇ ਨੂੰ ਛੂਹਣ ਤੋਂ ਬਚਣ ਅਤੇ ਘੱਟ ਤੋਂ ਘੱਟ 6 ਗਜ਼ ਦਾ ਇੱਕ ਦੂਸਰੇ ਤੋਂ ਫ਼ਾਸਲਾ ਰੱਖਣ ਸਬੰਧੀ ਜਾਗਰੂਕ ਕਰ ਰਹੇ ਹਨ।
            ਜੀ.ਓ.ਜੀ ਦੇ ਜ਼ਿਲ੍ਹਾ ਮੁਖੀ ਸੇਵਾ ਮੁਕਤ ਕਰਨਲ ਸਰਬਿੰਦਰ ਸਿੰਘ ਨੇ ਕਿਹਾ ਕਿ ਲੋਕ ਜ਼ਿਲ੍ਹੇ ਤੇ ਸੂਬੇ ਨੂੰ ਕੋਰੋਨਾ ਮੁਕਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਆਰੰਭੇ ਯਤਨਾਂ ਨੂੰ ਰਲ-ਮਿਲ ਕੇ ਕਾਮਯਾਬ ਕਰਨ।
               ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਚੱਲਦੇ ਸਰਕਾਰੀ, ਗੈਰ-ਸਰਕਾਰੀ ਤੇ ਨਿੱਜੀ ਕਾਰੋਬਾਰ ਦੇ ਨਾਲ-ਨਾਲ ਕਿਰਸਾਨੀ ਖੇਤਰ ਵਿਚ ਲੱਗੇ ਕਾਮਿਆਂ ਨੂੰ ਵੀ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਨਾਉਣ ਲਈ ਕਿਹਾ ਜਾ ਰਿਹਾ ਹੈ।ਮਨਰੇਗਾ ਕਾਮਿਆਂ ਤੱਕ ਵੀ ਸਾਬਕਾ ਫੌਜੀ ਜਵਾਨਾਂ ਵੱਲੋਂ ਪਹੁੰਚ ਕੀਤੀ ਜਾ ਰਹੀ ਹੈ।
ਕੋਵਿਡ-19 ਵਿਰੁੱਧ ਜਿਲ੍ਹਾ ਪੱਧਰ ‘ਤੇ ਬਣਾਈ ‘ਕੋਵਿਡ ਕੋਮਬੈਟ ਕਮੇਟੀ’ ਦੀ ਮੀਟਿੰਗ ਨੂੰ ਸੰਬਧਨ ਕਰਦੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜਿਲ੍ਹੇ ਵਿੱਚ ਲਗਤਾਰ ਕੋਵਿਡ ਦੇ ਵੱਧ ਰਹੇ ਕੇਸਾਂ ‘ਤੇ ਕਾਬੂ ਪਾਉਣ ਲਈ ਸਰਕਾਰੀ ਹਦਾਇਤਾਂ ਦਾ ਪਾਲਣ ਯਕੀਨੀ ਬਣਾਉਣ।
ਉਨਾਂ ਕਿਹਾ ਕਿ ਹਰ ਸ਼ੱਕੀ ਮਰੀਜ਼ ਦਾ ਟੈਸਟ ਕੀਤਾ ਜਾ ਰਿਹਾ ਹੈ ਅਤੇ ਪਾਜ਼ਟਿਵ ਕੇਸ ਦੇ ਸੰਪਰਕਾਂ ਦੀ ਗੰਭੀਰਤਾ ਨਾਲ ਜਾਂਚ ਹੋ ਰਹੀ ਹੈ।ਪੰਜਾਬ ਤੋਂ ਬਾਹਰੋਂ ਆਉਣ ਵਾਲੇ ਹਰੇਕ ਵਿਅਕਤੀ ਲਈ 14 ਦਿਨਾਂ ਦਾ ਏਕਾਂਤਵਾਸ ਲਾਜਮੀ ਹੈ।
                 ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਬਾਹਰੋਂ ਆਏ ਵਿਅਕਤੀ ਨੂੰ ਪਹਿਲੇ 7 ਦਿਨ ਉਸ ਦੀ ਮਰਜ਼ੀ ਮੁਤਾਬਿਕ ਹੋਟਲ ਜਾਂ ਸਰਕਾਰੀ ਕੇਂਦਰ ਵਿਖੇ ਰੱਖਿਆ ਜਾਵੇਗਾ ਅਤੇ ਉਸ ਤੋਂ ਬਾਅਦ ਟੈਸਟਿੰਗ ਰਿਪੋਰਟ ਨੈਗੇਟਿਵ ਆਉਣ ‘ਤੇ ਅਗਲੇ 7 ਦਿਨ ਆਪਣੇ ਘਰ ਵਿੱਚ ਹੀ ਏਕਾਂਤਵਾਸ ਰਹਿਣਾ ਪਵੇਗਾ।ਰਿਪੋਰਟ ਪਾਜਟਿਵ ਆਉਣ ਦੀ ਸੂਰਤ ‘ਚ ਉਸ ਵਿਅਕਤੀ ਨੂੰ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕੀਤਾ ਜਾ ਰਿਹਾ ਹੈ।ਬਾਹਰੋਂ ਆਏ ਹਰੇਕ ਵਿਅਕਤੀ ਲਈ ਕੋਵਾ ਐਪ ਡਾਊਨਲੋਡ ਕਰਨਾ ਵੀ ਲਾਜਮੀ ਹੋਵੇਗਾ।
                ਇਸ ਮੌਕੇ ਸ੍ਰੀਮਤੀ ਅਨਮਜੋਤ ਕੌਰ ਸਹਾਇਕ ਕਮਿਸ਼ਨਰ ਜਨਰਲ, ਡਾ: ਜੁਗਲ ਕਿਸ਼ੋਰ ਸਿਵਲ ਸਰਜਨ, ਡਾ. ਮਦਨ ਮੋਹਨ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …